ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਵਾਦ ਸੁਲਝਿਆ ਨਹੀਂ ਸੀ ਕਿ ਹੁਣ ਐੱਚਐੱਸਜੀਪੀਸੀ ਦਾ ਨਵਾਂ ਪ੍ਰਧਾਨ ਮਹੰਤ ਕਰਮਜੀਤ ਸਿੰਘ ( Karamjit Singh is the new president of HSGPC) ਨੂੰ ਐਲਾਨੇ ਜਾਣ ਤੋਂ ਬਾਅਦ ਨਵਾਂ ਵਿਵਾਦ ਛਿੜ ਗਿਆ ਹੈ। ਐੱਚਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਦੀ ਮੀਟਿੰਗ ਦਾ ਬਾਇਕਾਟ ਕਰਦਿਆਂ ਇਸ ਫੈਸਲਾ ਨੂੰ ਸਰਕਾਰੀ ਫੈਸਲਾ ਕਰਾਰ ਦਿੱਤਾ ਹੈ।
ਦਾਦੂਵਾਲ ਨਹੀਂ ਸਹਿਮਤ: ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Haryana Shiromani Gurdwara Parbandhak Committee) ਦੇ ਨਵੇਂ ਪ੍ਰਧਾਨ ਮਹੰਤ ਕਰਮਜੀਤ ਸਿੰਘ ਚੁਣੇ ਗਏ ( Karamjit Singh elected as the new president) ਹਨ। ਪ੍ਰਧਾਨ ਚੁਣੇ ਜਾਣ ਦੀ ਪ੍ਰਕਿਰਿਆ ਦਾ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਾਇਕਾਟ ਕਰਦਿਆਂ ਕਿਹਾ ਕਿ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਤੌਰ ਮੈਂਬਰ ਉਹ ਸੇਵਾ ਨਿਭਾਉਂਦੇ ਰਹਿਣਗੇ। ਦਾਦੂਵਾਲ ਨੇ ਕਿਹਾਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਜਿੰਨ੍ਹਾਂ ਲੋਕਾਂ ਦਾ ਕੋਈ ਵੀ ਯੋਗਦਾਨ ਨਹੀਂ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਦੇਕੇ ਨਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਧਾਨ ਐਲਾਨਣ ਸਮੇਂ ਬਾਕੀਆਂ ਲੋਕਾਂ ਦੀਆਂ ਸਾਰੀਆਂ ਕੁਰਬਾਨੀਆਂ ਅਤੇ ਤਿਆਗਾਂ ਨੂੰ ਅਣਗੋਲਿਆਂ ਕਰ ਦਿੱਤਾ ਹੈ।