ਚੰਡੀਗੜ੍ਹ: ਕੇਂਦਰ ਸਰਕਾਰ (Central Government) ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Sanman Nidhi Yojana) ਵਿੱਚ ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਸਰਕਾਰ ਨੇ ਕਿਸਾਨਾਂ ਲਈ ਰਜਿਸਟ੍ਰੇਸ਼ਨ ਲਈ ਰਾਸ਼ਨ ਕਾਰਡ ਲਾਜ਼ਮੀ ਕਰ ਦਿੱਤਾ ਹੈ। ਰਾਸ਼ਨ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਤੋਂ ਬਿਨਾਂ ਹੁਣ ਇਸ ਸਕੀਮ ਦੀ ਅਗਲੀ ਕਿਸ਼ਤ ਨਹੀਂ ਮਿਲੇਗੀ।
ਸਰਕਾਰ ਨੇ ਕਿਉਂ ਲਿਆ ਇਹ ਫੈਸਲਾ ?
ਦੱਸ ਦਈਏ ਕਿ ਕੇਂਦਰ ਸਰਕਾਰ (Central Government) ਨੇ ਕਿਸਾਨ ਸਨਮਾਨ ਨਿਧੀ ਸਕੀਮ ਵਿੱਚ ਹੋ ਰਹੀ ਧੋਖਾਧੜੀ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ, ਤਾਂ ਜੋ ਇਹ ਸਹਾਇਤਾ ਰਾਸ਼ੀ ਸਹੀ ਕਿਸਾਨਾਂ ਦੇ ਖਾਤੇ ਵਿੱਚ ਪਹੁੰਚ ਸਕੇ। ਸਰਕਾਰ ਦਾ ਕਹਿਣੈ ਕਿ ਇਹ ਪੈਸਾ ਕਿਸੇ ਗਲਤ ਦੇ ਹੱਥ ਨਹੀਂ ਆਉਣਾ ਚਾਹੀਦਾ। ਪਿਛਲੇ ਦਿਨੀਂ ਕਈ ਸੂਬਿਆਂ ਵਿੱਚ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਧੋਖਾਧੜੀ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਤੋਂ ਬਾਅਦ ਹੁਣ ਸਰਕਾਰ ਨੇ ਇਸ ਧੋਖਾਧੜੀ ਨੂੰ ਰੋਕਣ ਲਈ ਇਸ ਸਕੀਮ ਵਿੱਚ ਬਦਲਾਅ ਕਰਕੇ ਰਾਸ਼ਨ ਕਾਰਡ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਰਾਸ਼ਨ ਕਾਰਡ ਨੂੰ ਜ਼ਰੂਰੀ ਬਣਾਉਣ ਦੇ ਨਾਲ, ਰਜਿਸਟ੍ਰੇਸ਼ਨ ਦੇ ਦੌਰਾਨ, ਦਸਤਾਵੇਜ਼ਾਂ ਦੀਆਂ ਸਾਫਟ ਕਾਪੀਆਂ (ਪੀਡੀਐਫ) ਨੂੰ ਵੀ ਪੋਰਟਲ 'ਤੇ ਅਪਲੋਡ ਕਰਨਾ ਸਰਕਾਰ ਵੱਲੋਂ ਲਾਜ਼ਮੀ ਕਰ ਦਿੱਤਾ ਗਿਆ ਹੈ।