ਦਿੱਲੀ:ਸੁਪਰੀਮ ਕੋਰਟ ਨੇ ਸੀਬੀਐਸਈ ਸੁਧਾਰ ਅਤੇ ਕੰਪਾਰਟਮੈਂਟ ਪ੍ਰੀਖਿਆ ਦੇ ਪ੍ਰੋਗਰਾਮ ਅਤੇ 12 ਸਤੰਬਰ ਨੂੰ ਹੋਣ ਵਾਲੀ ਨੀਟ ਯੂਜੀ ਪ੍ਰੀਖਿਆ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਨੀਟ ਦੀ ਪ੍ਰੀਖਿਆ ਮੁਲਤਵੀ ਨਹੀਂ ਕੀਤੀ ਜਾਵੇਗੀ ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਵਿਦਿਆਰਥੀਆਂ ਦੇ ਬੈਚ ਦੀ ਪਟੀਸ਼ਨ ਖਾਰਜ ਕਰ ਦਿੱਤੀ ਜਿਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਨੀਟ ਦੀ ਦਾਖਲਾ ਪ੍ਰੀਖਿਆ ਹੋਰ ਪ੍ਰੀਖਿਆਵਾਂ ਨਾਲ ਮਿਲ ਰਹੀ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ, 16 ਲੱਖ ਤੋਂ ਵੱਧ ਵਿਦਿਆਰਥੀ ਨੀਟ ਦੀ ਪ੍ਰੀਖਿਆ ਵਿੱਚ ਹਿੱਸਾ ਲੈਣ ਜਾ ਰਹੇ ਹਨ। ਕੁੱਝ ਵਿਦਿਆਰਥੀਆਂ ਦੀ ਅਪੀਲ 'ਤੇ ਇਸ ਤੋਂ ਬਚਿਆ ਨਹੀਂ ਜਾ ਸਕਦਾ।
ਦੱਸ ਦੇਈਏ ਪਹਿਲਾਂ NEET ਦੀ ਪ੍ਰੀਖਿਆ ਅਪ੍ਰੈਲ ਮਹੀਨੇ ਵਿੱਚ ਲਈ ਜਾਣੀ ਸੀ, ਪਰ ਕੋਰੋਨਾ ਦੇ ਮੱਦੇਨਜ਼ਰ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 12 ਜੁਲਾਈ ਨੂੰ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ ਸੀ NEET ਦੀ ਪ੍ਰੀਖਿਆ 12 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਉਸਨੇ ਕਿਹਾ ਸੀ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਇਹ ਪ੍ਰੀਖਿਆ ਲਈ ਜਾਵੇਗੀ।
ਇਹ ਪ੍ਰੀਖਿਆ 13 ਭਾਸ਼ਾਵਾਂ ਵਿੱਚ ਲਈ ਜਾਵੇਗੀ।