ਪੰਜਾਬ

punjab

ETV Bharat / bharat

ਦਿੱਲੀ ਦੇ ਗਾਂਧੀ ਨਗਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਹੋਇਆ ਸੁਆਹ - 26 fire brigade vehicles

ਵੀਰਵਾਰ ਦੇਰ ਸ਼ਾਮ ਨੂੰ ਦਿੱਲੀ ਦੀ ਗਾਂਧੀ ਨਗਰ ਮਾਰਕੀਟ ਵਿੱਚ ਇੱਕ ਦੁਕਾਨ ਵਿੱਚ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਅੱਗ 'ਤੇ ਕਾਬੂ ਪਾਉਣ ਲਈ ਦੋ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈ।

major-fire-breaks-out-in-delhis-gandhi-nagar
ਦਿੱਲੀ ਦੇ ਗਾਂਧੀ ਨਗਰ ਮਾਰਕੀਟ ਵਿੱਚ ਲੱਗੀ ਅੱਗ

By

Published : Nov 13, 2020, 11:04 AM IST

ਨਵੀਂ ਦਿੱਲੀ: ਏਸ਼ੀਆ ਦੇ ਵੱਡੇ ਮਾਰਕਿਟ ਵਿੱਚ ਸ਼ੁਮਾਰ ਗਾਂਧੀ ਨਗਰ ਮਾਰਕੀਟ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਦੁਕਾਨ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਅੱਗ 'ਤੇ ਕਾਬੂ ਪਾਉਣ ਲਈ ਦੋ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈ।

ਅੱਗ ਲੱਗਣ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੀ ਖ਼ਬਰ ਨਾਲ ਸਾਰੇ ਬਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਗਾਂਧੀ ਨਗਰ ਮਾਰਕੀਟ ਵਿੱਚ ਲੱਗੀ ਅੱਗ

ਜਾਣਕਾਰੀ ਮੁਤਾਬਕ ਅੱਗ ਬੁਝਾਊ ਦਸਤੇ ਨੂੰ ਰਾਤ ਕਰੀਬ 8:25 'ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ। ਇਸ ਤੋਂ ਪਹਿਲਾਂ ਹੀ ਅੱਗ ਨੇ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਮਾਰਤ ਵਿੱਚ ਕੱਪੜਿਆਂ ਦੀ ਦੁਕਾਨ ਤੋਂ ਇਲਾਵਾ ਕੱਪੜੇ ਦੇ ਗੋਦਾਮ ਵੀ ਹਨ।

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।

ABOUT THE AUTHOR

...view details