ਮਹਾਰਾਸ਼ਟਰ/ਪੁਣੇ: ਮਹਾਰਾਸ਼ਟਰ ਦੇ ਪੁਣੇ 'ਚ ਇਕ 20 ਸਾਲਾ ਲੜਕੀ ਨਾਲ ਉਸ ਦੇ ਪਿਤਾ ਨੇ ਕਥਿਤ ਤੌਰ 'ਤੇ ਬਲਾਤਕਾਰ (Man arrested for raping daughter) ਕੀਤਾ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ 46 ਸਾਲਾ ਮੁਲਜ਼ਮ ਉੜੀਸਾ ਦਾ ਰਹਿਣ ਵਾਲਾ ਪੁਣੇ 'ਚ ਇਕ ਗੈਰੇਜ 'ਚ ਕੰਮ ਕਰਦਾ ਸੀ ਅਤੇ ਪਿਛਲੇ ਚਾਰ ਸਾਲਾਂ ਤੋਂ ਉਸ ਦੀ ਬੇਟੀ ਦਾ ਵੱਖ-ਵੱਖ ਥਾਵਾਂ 'ਤੇ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਅਤੇ ਮਾਂ ਦੀ ਦੋਸਤ ਇਸ ਵਾਰਦਾਤ ਨੂੰ ਅੰਜਾਮ ਦੇਣ 'ਚ ਮੁਲਜ਼ਮ ਦੀ ਮਦਦ ਕਰ ਰਹੇ ਸਨ।