ਨਵੀਂ ਦਿੱਲੀ:ਮਣੀਪੁਰ ਦੇ ਵੱਡੀ ਗਿਣਤੀ ਲੋਕਾਂ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਹਾਲਾਂਕਿ ਦਿੱਲੀ ਪੁਲਿਸ ਨੇ ਬੈਰੀਕੇਡ ਲਗਾ ਕੇ ਇਨ੍ਹਾਂ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਮਿਤ ਸ਼ਾਹ ਨੇ ਮਣੀਪੁਰ ਦਾ ਦੌਰਾ ਕੀਤਾ ਸੀ। ਮਣੀਪੁਰ ਵਿੱਚ ਹੋਈ ਹਿੰਸਾ ਨੂੰ ਲੈ ਕੇ ਕੁੱਕੀ ਭਾਈਚਾਰੇ ਦੇ ਲੋਕ ਨਾਰਾਜ਼ ਹਨ। ਮਣੀਪੁਰ ਵਿੱਚ ਲਗਾਤਾਰ ਹਿੰਸਕ ਘਟਨਾਵਾਂ ਤੋਂ ਬਾਅਦ ਸਥਿਤੀ ਅਜੇ ਵੀ ਆਮ ਵਾਂਗ ਨਹੀਂ ਹੋਈ ਹੈ।
ਅਮਿਤ ਸ਼ਾਹ ਨੇ ਕੀਤਾ ਸੀ ਦੌਰਾ :3 ਮਈ ਨੂੰ ਮਣੀਪੁਰ 'ਚ ਹਿੰਸਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦਾ ਦੌਰਾ ਕੀਤਾ ਸੀ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਨੇ ਕਿਹਾ ਸੀ ਕਿ ਸੂਬੇ 'ਚ ਸ਼ਾਂਤੀ ਵਾਪਸ ਆਵੇਗੀ, ਇਸ ਲਈ ਅਸੀਂ ਉਨ੍ਹਾਂ ਨੂੰ ਮਿਲਣ ਆਏ ਹਾਂ। ਕੁੱਕੀ ਭਾਈਚਾਰੇ ਵਿਰੁੱਧ ਅੱਜ ਵੀ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਇਸੇ ਲਈ ਸ਼ਾਂਤੀ ਦੀ ਮੰਗ ਕਰਦਿਆਂ ਗ੍ਰਹਿ ਮੰਤਰੀ ਨੂੰ ਸ਼ਾਂਤਮਈ ਢੰਗ ਨਾਲ ਮਿਲਣ ਆਏ ਹਾਂ।