ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਵਿੱਚ ਮੁਲਜ਼ਮ ਬਣਾਏ ਗਏ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਤਵਾਰ ਨੂੰ ਉਸ ਤੋਂ ਅੱਠ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ, ਸੀਬੀਆਈ ਨੇ ਉਸ ਨੂੰ ਜਾਂਚ ਵਿਚ ਸਹਿਯੋਗ ਨਾ ਦੇਣ ਅਤੇ ਸਵਾਲਾਂ ਦੇ ਸਹੀ ਜਵਾਬ ਨਾ ਦੇਣ ਕਾਰਨ ਗ੍ਰਿਫਤਾਰ ਕਰ ਲਿਆ। ਹੁਣ ਸੋਮਵਾਰ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਰਾਉਸ ਐਵੇਨਿਊ ਦੀ ਸੀਬੀਆਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਮਨੀਸ਼ ਸਿਸੋਦੀਆ ਨੂੰ ਆਮ ਆਦਮੀ ਪਾਰਟੀ ਦੇ ਵਿਰੋਧ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਕੀਤਾ ਜਾ ਸਕਦਾ ਹੈ।
ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਪ੍ਰਦਰਸ਼ਨ :ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਸ਼ਕਤੀ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਸੋਮਵਾਰ ਨੂੰ ਭਾਜਪਾ ਹੈੱਡਕੁਆਰਟਰ 'ਤੇ ਰੋਸ ਪ੍ਰਦਰਸ਼ਨ ਕਰੇਗੀ। ਇਸ ਸਬੰਧੀ ਪਾਰਟੀ ਦੇ ਦਿੱਲੀ ਇੰਚਾਰਜ ਗੋਪਾਲ ਰਾਏ ਨੇ ਵਰਕਰਾਂ ਨੂੰ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਮਨੀਸ਼ ਸਿਸੋਦੀਆ ਨੇ ਹਰ ਸਮੇਂ ਆਪਣੀ ਡਿਊਟੀ ਨਿਭਾਈ ਹੈ। ਹੁਣ ਸਮਾਂ ਆ ਗਿਆ ਹੈ ਕਿ ਹਰ ਵਰਕਰ ਨੂੰ ਉਸ ਦੀ ਗ੍ਰਿਫਤਾਰੀ ਵਿਰੁੱਧ ਡਟਣਾ ਪਵੇਗਾ। ਉਨ੍ਹਾਂ ਨੇ ਦਿੱਲੀ ਦੀਆਂ ਸਾਰੀਆਂ ਵਿਧਾਨ ਸਭਾਵਾਂ ਦੇ 200-200 ਵਰਕਰਾਂ ਨੂੰ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋਣ ਦੇ ਨਿਰਦੇਸ਼ ਦਿੱਤੇ ਹਨ। ਉਥੋਂ ਉਹ ਦੀਨਦਿਆਲ ਉਪਾਧਿਆਏ ਮਾਰਗ 'ਤੇ ਸਥਿਤ ਭਾਜਪਾ ਦੇ ਮੁੱਖ ਦਫਤਰ ਜਾਣਗੇ ਅਤੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ :BSF Action on Drone: ਭਾਰਤ 'ਚ ਮੁੜ ਪਾਕਿਸਤਾਨੀ ਡਰੋਨ ਦੀ ਹਲਚਲ, ਫੌਜ ਨੇ ਕੀਤੇ 23 ਰਾਊਂਡ ਫਾਇਰ