ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਇਸ ਮਾਮਲੇ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ 22 ਮਾਰਚ ਨੂੰ ਸੁਣਵਾਈ ਹੋਵੇਗੀ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮਨੀਸ਼ ਸਿਸੋਦੀਆ ਇਸ ਸਮੇਂ ਈਡੀ ਰਿਮਾਂਡ 'ਤੇ ਹਨ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ 5 ਦਿਨਾਂ (ਯਾਨੀ 22 ਮਾਰਚ ਤੱਕ) ਲਈ ਈਡੀ ਦੇ ਰਿਮਾਂਡ 'ਤੇ ਹਨ। ਉਨ੍ਹਾਂ ਨੂੰ 17 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਹੋਣਾ ਸੀ। ਈਡੀ ਨੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੰਜ ਦਿਨਾਂ ਦਾ ਰਿਮਾਂਡ ਦੇ ਦਿੱਤਾ।
26 ਫਰਵਰੀ ਨੂੰ ਗ੍ਰਿਫਤਾਰ ਕੀਤਾ: ਦੱਸ ਦਈਏ ਕਿ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਸੀਬੀਆਈ ਦੀ ਮੰਗ 'ਤੇ ਅਦਾਲਤ ਨੇ 5 ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ ਸੀ। ਇਸ ਦੇ ਨਾਲ ਹੀ ਸੀਬੀਆਈ ਵੱਲੋਂ 3 ਦਿਨ ਦੇ ਰਿਮਾਂਡ ਦੀ ਮੰਗ 'ਤੇ ਅਦਾਲਤ ਨੇ 2 ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ ਸੀ, ਜਿਸ ਦਾ ਮਨੀਸ਼ ਸਿਸੋਦੀਆ ਵੱਲੋਂ ਪੇਸ਼ ਵਕੀਲ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ।
ਕੀ ਹੈ ਸ਼ਰਾਬ ਘੁਟਾਲੇ ਦਾ ਮਾਮਲਾ ?: ਪਹਿਲਾਂ ਦਿੱਲੀ ਵਿੱਚ ਸਰਕਾਰੀ ਦੁਕਾਨਾਂ ਵਿੱਚ ਸ਼ਰਾਬ ਵਿਕਦੀ ਸੀ, ਜੋ ਕਿ ਕੁਝ ਥਾਵਾਂ ’ਤੇ ਤੈਅ ਰੇਟ ’ਤੇ ਹੀ ਵਿਕਦੀ ਸੀ। ਇਹ ਕਈ ਸਾਲ ਪਹਿਲਾਂ ਬਣਾਈ ਗਈ ਨੀਤੀ ਸੀ। ਕੇਜਰੀਵਾਲ ਸਰਕਾਰ ਨੇ ਨਵੰਬਰ 2021 ਵਿੱਚ ਸ਼ਰਾਬ ਲਈ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਇਸ ਤਹਿਤ ਸ਼ਰਾਬ ਵੇਚਣ ਦੀ ਜ਼ਿੰਮੇਵਾਰੀ ਪ੍ਰਾਈਵੇਟ ਕੰਪਨੀਆਂ ਅਤੇ ਦੁਕਾਨਦਾਰਾਂ ਨੂੰ ਦਿੱਤੀ ਗਈ ਸੀ। ਸਰਕਾਰ ਨੇ ਕਿਹਾ ਕਿ ਇਸ ਨਾਲ ਮੁਕਾਬਲਾ ਵਧੇਗਾ ਅਤੇ ਸ਼ਰਾਬ ਘੱਟ ਕੀਮਤ 'ਤੇ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਸਾਰੇ ਦੇਸੀ ਅਤੇ ਵਿਦੇਸ਼ੀ ਬਰਾਂਡਾਂ ਦੀ ਸ਼ਰਾਬ ਦੁਕਾਨ 'ਤੇ ਇੱਕੋ ਥਾਂ 'ਤੇ ਉਪਲਬਧ ਹੋਵੇਗੀ। ਇਸ ਦੇ ਨਾਲ ਹੀ ਇਸ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਲੈਫਟੀਨੈਂਟ ਗਵਰਨਰ ਤੱਕ ਪਹੁੰਚੀ ਅਤੇ ਉਨ੍ਹਾਂ ਨੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ। ਦੱਸ ਦਈਏ ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਨੇ ਰੌਸ ਐਵਿਨੂਿਊ ਅਦਾਲਤ ਵਿੱਚ ਮਨੀਸ਼ ਸਿਸੋਦੀਆ ਦੇ ਰਿਮਾਂਡ ਦੀ ਮੁੜ ਤੋਂ ਮੰਗ ਕੀਤੀ ਸੀ ਅਤੇ ਕਾਰਣ ਦੱਸਦਿਆਂ ਕਿਹਾ ਸੀ ਕਿ ਸਾਰੇ ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਫਿਲਹਾਲ ਪੁੱਚਗਿੱਛ ਨਹੀਂ ਹੋ ਸਕੀ ਹੈ। ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ ਸਿਸੋਦੀਆ ਦਾ ਮੁੜ ਤੋਂ 5 ਦਿਨਾਂ ਦਾ ਰਿਮਾਂਡ ਦਿੱਤਾ ਸੀ।
ਇਹ ਵੀ ਪੜ੍ਹੋ:SC On live-in relationship: SC ਨੇ ਲਿਵ-ਇਨ ਰਿਲੇਸ਼ਨਸ਼ਿਪ ਦੀ ਰਜਿਸਟ੍ਰੇਸ਼ਨ ਨਾਲ ਜੁੜੀ ਪਟੀਸ਼ਨ ਕੀਤੀ ਖਾਰਜ