ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਰਾਕੇਸ਼ ਟਿਕੈਤ ਦੇ ਬਿਆਨ ਦਾ ਪੱਖ ਲੈਂਦਿਆਂ ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਖਿਲਾਫ ਜੰਗ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਰਾਕੇਸ਼ ਟਿਕੈਤ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਸਿਰਸਾ ਅਨੁਸਾਰ ਮੌਜੂਦਾ ਸਮੇਂ ਵਿੱਚ ਮਸਲੇ ਹੱਲ ਕੀਤੇ ਜਾਣੇ ਚਾਹੀਦੇ ਹਨ। ਇਹ ਸਰਕਾਰ ਅਤੇ ਦੇਸ਼ ਲਈ ਚੰਗਾ ਹੈ।
ਸਿਰਸਾ ਨੇ ਕਿਹਾ ਕਿ ਇਸ ਸਮੇਂ ਕਿਸਾਨਾਂ ਨੂੰ ਦੇਸ਼ ਵਿਰੋਧੀ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਬਾਰੇ ਹਰ ਚੀਜ ਨੂੰ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਹਿਸਾਰ ਵਿੱਚ ਜੋ ਘਟਨਾ ਵਾਪਰੀ ਸੀ, ਉਸ ਨੂੰ ਸਰਕਾਰ ਨੂੰ ਸਿਰਫ ਇਸ ਲਈ ਵਾਪਸ ਲੈਣਾ ਪਿਆ ਕਿਉਂਕਿ ਸਰਕਾਰ ਨੇ ਇਸ ਵਿੱਚ ਜੰਗ ਵਰਗਾ ਮਾਹੌਲ ਬਣਾਇਆ ਹੋਇਆ ਸੀ।