ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਇਨ੍ਹਾਂ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਮਿਲੀ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਹਾਰ ਮਿਲੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਕਮੇਟੀ ਚ ਨਾਮਜ਼ਦ ਕਰੇਗੀ। ਹਾਰ ਤੋਂ ਬਾਅਦ ਵੀ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਮੈਂਬਰ ਬਣਨਗੇ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਵੀ ਕੀਤਾ ਹੈ ਜਿਸ ਚ ਉਨ੍ਹਾਂ ਨੇ ਦਿੱਲੀ ਸੰਗਤਾਂ ਦਾ ਧੰਨਵਾਦ ਕੀਤਾ ਹੈ।