ਚੰਡੀਗੜ੍ਹ: ਕੋਰੋਨਾ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਸੀ.ਬੀ.ਐਸ.ਈ(CBSE BOARD EXAM) ਦੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 12ਵੀਂ ਜਮਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਲੜੀ ਦੇ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਦੇ ਕਪੂਰਥਲਾ ਦੀ 12ਵੀਂ ਜ਼ਮਾਤ ਦੀ ਵਿਦਿਆਰਥਣ ਆਸ਼ੀਮਾ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਤੋਂ ਪ੍ਰੀਖਿਆਵਾਂ ਰੱਦ ਕਰਨ ਦੇ ਫੈਸਲੇ 'ਤੇ ਸੁਝਾਅ ਲਏ ਅਤੇ ਨਾਲ ਹੀ ਹੋਰ ਕਈ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੋਂ ਪੁੱਛਿਆ ਕਿ ਲੌਕ ਡਾਊਨ ਦੌਰਾਨ ਉਨ੍ਹਾਂ ਦਾ ਸਮਾਂ ਕਿਵੇ ਬਤੀਤ ਹੁੰਦਾ ਹੈ।
ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਵਾਤਾਵਰਣ ਦਿਵਸ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਗੱਲਬਾਤ ਵੀ ਕੀਤੀ। ਇਸ ਦੇ ਨਾਲ ਹੀ ਪੀਐਮ ਵਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਦੋਵੇ ਦਿਨਾਂ ਨੂੰ ਖਾਸ ਸਲੋਗਨ ਤਿਆਰ ਕਰਨ ਲਈ ਵੀ ਕਿਹਾ। 12ਵੀਂ ਜਮਾਤ ਦੇ ਵਿਦਿਆਰਥੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਕੇ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਆਸ਼ੀਮਾ ਨੇ ਕੇਂਦਰ ਸਰਕਾਰ ਵਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਦੇ ਫੈਸਲੇ ਨੂੰ ਸਹੀ ਠਹਿਰਾਇਆ। ਉਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਬਹੁਤ ਜ਼ਰੂਰੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਲੈਕੇ ਲਿਆ ਫੈਸਲਾ ਸ਼ਲਾਘਾਯੋਗ ਹੈ।