ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ (PM Modi Mann Ki Baat address) ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦਸੰਬਰ ਵਿੱਚ ਜਲ ਸੈਨਾ ਦਿਵਸ (Navy Day) ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ (Armed Forces Flag Day) ਮਨਾਉਂਦਾ ਹੈ। ਦੇਸ਼ 16 ਦਸੰਬਰ ਨੂੰ 1971 ਦੀ ਜੰਗ ਦੀ ਗੋਲਡਨ ਜੁਬਲੀ ਸਾਲ ਮਨਾ ਰਿਹਾ ਹੈ। ਇਨ੍ਹਾਂ ਸਾਰੇ ਮੌਕਿਆਂ 'ਤੇ ਮੈਂ ਦੇਸ਼ ਦੇ ਸੁਰੱਖਿਆ ਬਲਾਂ ਨੂੰ ਯਾਦ ਕਰਦਾ ਹਾਂ, ਆਪਣੇ ਨਾਇਕਾਂ ਨੂੰ ਯਾਦ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਅੰਮ੍ਰਿਤ ਮਹੋਤਸਵ ਸਿੱਖਣ ਦੇ ਨਾਲ-ਨਾਲ ਸਾਨੂੰ ਦੇਸ਼ ਲਈ ਕੁਝ ਕਰਨ ਦੀ ਪ੍ਰੇਰਨਾ ਦਿੰਦਾ ਹੈ, ਚਾਹੇ ਉਹ ਦੇਸ਼ ਭਰ ਵਿੱਚ ਆਮ ਲੋਕ ਹੋਣ ਜਾਂ ਸਰਕਾਰਾਂ, ਪੰਚਾਇਤ ਤੋਂ ਲੈ ਕੇ ਸੰਸਦ ਤੱਕ, ਹਰ ਪਾਸੇ ਅੰਮ੍ਰਿਤ ਮਹੋਤਸਵ ਦੀ ਗੂੰਜ ਹੈ ਅਤੇ ਇਹ ਉਤਸਵ ਨਾਲ ਸਬੰਧਤ ਪ੍ਰੋਗਰਾਮ ਲਗਾਤਾਰ ਚੱਲ ਰਹੇ ਹਨ।
ਇਹ ਵੀ ਪੜ੍ਹੋ :ਗੌਤਮ ਗੰਭੀਰ ਨੂੰ ਪਾਕਿਸਤਾਨ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
ਉਨ੍ਹਾਂ ਕਿਹਾ ਕਿ ਦੇਸ਼ ਨੇ ਆਜ਼ਾਦੀ ਵਿੱਚ ਆਪਣੇ ਕਬਾਇਲੀ ਭਾਈਚਾਰੇ ਦੇ ਯੋਗਦਾਨ ਨੂੰ ਦੇਖਦੇ ਹੋਏ ਕਬਾਇਲੀ ਮਾਣ ਸਪਤਾਹ ਵੀ ਮਨਾਇਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਸਬੰਧੀ ਪ੍ਰੋਗਰਾਮ ਵੀ ਕਰਵਾਏ ਗਏ। ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ, ਜਾਰਾਵਾ ਅਤੇ ਓਂਗੇ ਵਰਗੇ ਆਦਿਵਾਸੀ ਭਾਈਚਾਰਿਆਂ ਦੇ ਲੋਕਾਂ ਨੇ ਆਪਣੇ ਸੱਭਿਆਚਾਰ ਦਾ ਇੱਕ ਜੀਵੰਤ ਪ੍ਰਦਰਸ਼ਨ ਕੀਤਾ।