ਮਹਾਰਾਸ਼ਟਰ/ਛਤਰਪਤੀ ਸੰਭਾਜੀਨਗਰ: ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਐਤਵਾਰ ਤੜਕੇ ਇੱਕ ਹੱਥ ਦੇ ਦਸਤਾਨੇ ਬਣਾਉਣ ਵਾਲੀ ਕੰਪਨੀ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਵਾਲੂਜ ਐੱਮ.ਆਈ.ਡੀ.ਸੀ. ਇਲਾਕੇ 'ਚ ਸਥਿਤ ਫੈਕਟਰੀ 'ਚ ਸਵੇਰੇ 2.15 ਵਜੇ ਅੱਗ ਲੱਗ ਗਈ।
ਮੋਹਨ ਮੁੰਗਸੇ ਨੇ ਦੱਸਿਆ ਕਿ ਸਾਨੂੰ ਸਵੇਰੇ 2:15 ਵਜੇ ਫੋਨ ਆਇਆ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਪੂਰੀ ਫੈਕਟਰੀ ਨੂੰ ਅੱਗ ਲੱਗੀ ਹੋਈ ਸੀ। ਫਾਇਰ ਅਧਿਕਾਰੀ ਨੇ ਏਐਨਆਈ ਨੂੰ ਦੱਸਿਆ ਕਿ ਸਥਾਨਕ ਲੋਕਾਂ ਨੇ ਸਾਨੂੰ ਦੱਸਿਆ ਕਿ ਛੇ ਲੋਕ ਅੰਦਰ ਫਸੇ ਹੋਏ ਹਨ। ਸਾਡੇ ਅਧਿਕਾਰੀਆਂ ਨੇ ਅੰਦਰ ਜਾ ਕੇ ਛੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ।
ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਇਮਾਰਤ ਦੇ ਅੰਦਰ ਘੱਟੋ-ਘੱਟ ਪੰਜ ਕਰਮਚਾਰੀ ਫਸੇ ਹੋਏ ਹਨ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਬਾਅਦ ਵਿੱਚ ਅੱਗ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ।
ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਕੰਪਨੀ ਬੰਦ ਸੀ ਅਤੇ ਉਹ ਸੁੱਤੇ ਪਏ ਸਨ। ਇੱਕ ਕਰਮਚਾਰੀ ਨੇ ਏਐਨਆਈ ਨੂੰ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਇਮਾਰਤ ਦੇ ਅੰਦਰ 10-15 ਕਰਮਚਾਰੀ ਸੌਂ ਰਹੇ ਸਨ। ਕੁਝ ਲੋਕ ਭੱਜਣ ਵਿੱਚ ਕਾਮਯਾਬ ਹੋ ਗਏ, ਪਰ ਘੱਟੋ-ਘੱਟ ਪੰਜ ਅੰਦਰ ਫਸ ਗਏ। ਇਸ ਦੌਰਾਨ ਅੱਗ ਬੁਝਾਉਣ ਦਾ ਕੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।
ਇੱਕ ਚਸ਼ਮਦੀਦ ਮਜ਼ਦੂਰ ਅਨੁਸਾਰ ਪੀੜਤ ਮਜ਼ਦੂਰਾਂ ਵਿੱਚੋਂ ਕੁਝ ਬਿਹਾਰ ਦੇ ਹਨ ਅਤੇ ਕੁਝ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦੇ ਹਨ। ਇਨ੍ਹਾਂ ਵਿੱਚੋਂ ਦੋ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਹੋ ਗਏ। ਪਰ ਕੰਪਨੀ 'ਚ ਫਸੇ 6 ਲੋਕਾਂ ਭੱਲਾ ਸ਼ੇਖ, ਕੌਸਰ ਸ਼ੇਖ, ਇਕਬਾਲ ਸ਼ੇਖ, ਮਗਰੂਫ ਸ਼ੇਖ ਅਤੇ 2 ਹੋਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਹਾਇਕ ਪੁਲਿਸ ਕਮਿਸ਼ਨਰ ਅਸ਼ੋਕ ਥੋਰਾਟ, ਵਲਜ ਐਮ.ਆਈ.ਡੀ.ਸੀ ਥਾਣੇ ਦੇ ਪੁਲਿਸ ਅਧਿਕਾਰੀ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀ ਪਹੁੰਚੇ | ਕਰੀਬ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।