ਨਵੀਂ ਦਿੱਲੀ: ਭਾਜਪਾ ਦੇ ਕੌਮੀ ਅਧਿਕਾਰੀਆਂ ਦੀ ਬੈਠਕ ਹੋਈ ਹੈ। ਬੈਠਕ ਦੇ ਉਦਘਾਟਨੀ ਸੈਸ਼ਨ ਬਾਰੇ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਮੀਟਿੰਗ ‘ਚ ਕੋਰੋਨਾ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਸਬੰਧ ‘ਚ ਇੱਕ ਸ਼ੌਕ ਮਤਾ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨੇ ਪਾਰਟੀ ਅਧਿਕਾਰੀਆਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਇੱਕ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦੇ ਵੇਰਵੇ ਬਾਅਦ ਵਿੱਚ ਦਿੱਤੇ ਜਾਣਗੇ। ਅਰੁਣ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਮੀਟਿੰਗ ‘ਚ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਅਰੁਣ ਸਿੰਘ ਨੇ ਦੱਸਿਆ ਕਿ ਸਵੈ-ਨਿਰਭਰ ਭਾਰਤ ਮੁਹਿੰਮ ਅਤੇ ਖੇਤੀਬਾੜੀ ਕਾਨੂੰਨਾਂ ਬਾਰੇ ਵੀ ਮੀਟਿੰਗ ‘ਚ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਜੋ ਭਵਿੱਖ ‘ਚ ਪ੍ਰੋਗਰਾਮ ਕਰਨ ਜਾ ਰਹੀ ਹੈ, ਉਸ ਸਬੰਧੀ ਕਈ ਅਹਿਮ ਐਲਾਨ ਵੀ ਕੀਤੇ ਜਾਣਗੇ।