ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਛੱਡਣ ਵੇਲੇ ਸਰਸਾ ਨਦੀ ਪਾਰ ਕਰਦੇ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਵਿਛੜ ਗਿਆ। ਮਾਤਾ ਗੁਜਰੀ ਜੀ ਅਤੇ ਦੋ ਛੋਟੇ ਪੋਤੇ ਸਾਹਿਬਜ਼ਾਦੇ ਜੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਦੋ ਵੱਡੇ ਸਾਹਿਬਜ਼ਾਦਿਆਂ ਨਾਲੋਂ ਅਲੱਗ ਹੋ ਗਏ।
ਸਰਸਾ ਨਦੀ ਪਾਰ ਕਰਦੇ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਉਤੇ ਦੁਸ਼ਮਣਾਂ ਦੀ ਸੈਨਾ ਨੇ ਚਮਕੌਰ ਦੀ ਗੜੀ ਦੇ ਇਸ ਭਿਆਨਕ ਯੁੱਧ 'ਚ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਪ੍ਰਾਪਤ ਕਰ ਲਈ। ਸਾਹਿਬਜ਼ਾਦਾ ਅਜੀਤ ਸਿੰਘ 17 ਸਾਲ ਦੇ ਅਤੇ ਜੁਝਾਰ ਸਿੰਘ 15 ਸਾਲਾਂ ਦੀ ਉਮਰ ਵਿੱਚ ਗੁਰੂ ਜੀ ਨੇ ਆਪਣੇ ਹੱਥਾਂ ਨਾਲ ਸ਼ਸਤਰ ਸਜਾ ਕੇ ਧਰਮਯੁੱਧ ਭੂਮੀ ਵਿੱਚ ਭੇਜਿਆ ਸੀ।
ਸਰਸਾ ਨਦੀ 'ਤੇ ਵਿਛੜੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਜੋਰਾਵਰ ਸਿੰਘ ਜੀ ਦੀ 7 ਸਾਲ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਦੀ ਉਮਰ 5 ਸਾਲ ਦੀ ਉਮਰ ਵਿੱਚ ਗ੍ਰਿਫ਼ਤਾਰ ਕਰ ਲਏ ਗਏ।
ਉਹਨਾਂ ਨੂੰ ਸਰਹਿੰਦ ਦੇ ਨਵਾਬ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕਰ ਮਾਤਾ ਗੁਜਰੀ ਜੀ ਦੇ ਨਾਲ ਠੰਡੇ ਬੁਰਜ ਵਿੱਚ ਕੈਦ ਕਰ ਦਿੱਤਾ ਅਤੇ ਫਿਰ ਕਈ ਦਿਨ ਤੱਕ ਨਵਾਬ ਅਤੇ ਕਾਜੀ ਉਹਨਾਂ ਨੂੰ ਦਰਬਾਰ ਵਿੱਚ ਬੁਲਾ ਕੇ ਧਰਮ ਪਰਿਵਰਤਨ ਦੇ ਲਈ ਕਈ ਪ੍ਰਕਾਰ ਦੇ ਲਾਲਚ ਅਤੇ ਧਮਕੀਆਂ ਦਿੰਦੇ ਰਹੇ।