ਨਵੀਂ ਦਿੱਲੀ: ਦਿੱਲੀ ਵਿੱਚ ਕੋਵਿਡ-19 ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA) ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਡੀਡੀਐੱਮਏ ਦੀ ਬੈਠਕ 'ਚ ਦਿੱਲੀ 'ਚ ਫਿਰ ਤੋਂ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜ਼ੁਰਮਾਨਾ ਹੋਵੇਗਾ। ਇਸ ਤੋਂ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ।
ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਵੱਧ ਤੋਂ ਵੱਧ ਟੈਸਟ ਕੀਤੇ ਜਾਣ ਅਤੇ ਜਿਨ੍ਹਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਹੈ। ਉਨ੍ਹਾਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਜਾਣਕਾਰੀ ਅਨੁਸਾਰ ਸਕੂਲ ਬੰਦ ਨਹੀਂ ਹੋਣਗੇ। ਮਾਹਿਰਾਂ ਨਾਲ ਗੱਲ ਕਰਕੇ ਸਕੂਲਾਂ ਲਈ SOP ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਿਹਾ ਗਿਆ ਕਿ ਸਾਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਾਵਧਾਨ ਰਹਿਣਾ ਹੋਵੇਗਾ।