ਜੰਮੂ:ਵੈਸ਼ਨੋ ਦੇਵੀ ਤੀਰਥ ਦੇ ਜੰਗਲੀ ਖੇਤਰ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦਾ ਕਹਿਣਾ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਦੌਰਾਨ ਮੰਦਰ ਵੱਲ ਦੀ ਯਾਤਰਾ ਪ੍ਰਭਾਵਤ ਨਹੀਂ ਰਹੀ। ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਹ ਵੀ ਪੜੋ:Assembly Elections 2022: ਕਾਦੀਆਂ ਸੀਟ ਨੂੰ ਲੈ ਕੇ ਬਾਜਵਾ ਭਰਾਵਾਂ ’ਚ ਫਸੇ ਸਿੰਗ !
ਜੰਮੂ-ਕਸ਼ਮੀਰ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਵੈਸ਼ਨੋ ਦੇਵੀ ਦੇ ਤ੍ਰਿਕੁਟਾ ਪਹਾੜਾਂ ਨੇੜੇ ਮੰਗਲਵਾਰ ਦੇਰ ਰਾਤ ਜੰਗਲ 'ਚ ਅੱਗ ਲੱਗ ਗਈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਕਰਮਚਾਰੀਆਂ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਸ਼ਰਧਾਲੂਆਂ ਦੀ ਯਾਤਰਾ ’ਤੇ ਕੋਈ ਅਸਰ ਨਹੀਂ ਪਿਆ। ਤ੍ਰਿਕੁਟਾ ਪਹਾੜਾਂ ਨੇੜੇ ਜੰਗਲ ਵਿੱਚ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।