ਪੰਜਾਬ

punjab

ETV Bharat / bharat

ਕਿਸਾਨ ਅੰਦੋਲਨ: ਕੇਂਦਰ ਸਰਕਾਰ ਨਾਲ ਅਗਲੀ ਮੀਟਿੰਗ 5 ਦਸੰਬਰ ਨੂੰ

ਫੋਟੋ
ਫੋਟੋ

By

Published : Dec 3, 2020, 9:12 AM IST

Updated : Dec 3, 2020, 9:51 PM IST

21:41 December 03

ਕਿਸਾਨਾਂ ਦੇ ਸਮਰਥਨ 'ਚ ਨਿਹੰਗ ਸਿੰਘ

ਨਿਹੰਗ ਸਿੰਘ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਨਿਹੰਗ ਸਿੱਖ ਸਿੰਘੂ ਸਰਹੱਦ 'ਤੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਇਹ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ, ਉਨ੍ਹਾਂ ਚਿਰ ਕਿਸਾਨਾਂ ਦੇ ਨਾਲ ਸਾਡਾ ਸਘੰਰਸ਼ ਜਾਰੀ ਰਹੇਗਾ।  

21:28 December 03

ਸੋਮ ਪ੍ਰਕਾਸ਼ ਨੇ 5 ਦਸੰਬਰ ਦੀ ਮੀਟਿੰਗ 'ਚ ਫੈਸਲੇ ਲੈਣ ਦੀ ਆਖੀ ਗੱਲ

ਸੋਮ ਪ੍ਰਕਾਸ਼

ਸਾਬਕਾ ਆਈਏਐਸ ਅਧਿਕਾਰੀ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਹਾ ਕਿ ਕਿਸਾਨਾਂ ਆਗੂਆਂ ਦੀਆਂ ਗੱਲ ਨੂੰ ਸੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ 5 ਦਸੰਬਰ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲੇ ਕੀਤੇ ਗਏ ਹਨ।

20:58 December 03

ਸਰਕਾਰ ਨੇ ਸੁਣੀ ਸਾਡੀ ਗੱਲ: ਕਿਸਾਨ

ਕਿਸਾਨ

ਕੇਂਦਰ ਸਰਕਾਰ ਨਾਲ ਹੋਈ ਚੌਥੇ ਗੇੜ ਦੀ ਮੀਟਿੰਗ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਐਮਐਸਪੀ ਦੇ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਕਿਸਾਨ ਆਗੂਆਂ ਦੀਆਂ ਗੱਲਾਂ ਨੂੰ ਸੁਣਿਆ ਗਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ 5 ਦਸੰਬਰ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲੇ ਕੀਤੇ ਗਏ ਹਨ।    

20:28 December 03

ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਤੋਂ ਕਿਸਾਨਾਂ ਨੂੰ ਦਿੱਤਾ ਭਰੋਸਾ

ਨਰਿੰਦਰ ਸਿੰਘ ਤੋਮਰ

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨ ਯੂਨਿਅਨ ਦੇ ਨਾਲ ਕੇਂਦਰ ਸਰਕਾਰ ਦੀ ਚੌਥੇ ਗੇੜ ਦਾ ਮੀਟਿੰਗ ਖ਼ਤਮ ਹੋਈ। ਉਨ੍ਹਾਂ ਕਿਹਾ ਕਿ ਐਮਐਸਪੀ ਨਾਲ ਕੋਈ ਛੇੜਛਾੜ ਨਹੀਂ ਹੋਣ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ।

19:41 December 03

ਕੇਂਦਰ ਸਰਕਾਰ ਨਾਲ ਮੀਟਿੰਗ ਹੋਈ ਖ਼ਤਮ

ਮੀਟਿੰਗ ਹੋਈ ਖ਼ਤਮ

ਕੇਂਦਰ ਸਰਕਾਰ ਨਾਲ ਕਿਸਾਨ ਨੇਤਾਵਾਂ ਦੀ ਮੀਟਿੰਗ ਖ਼ਤਮ ਹੋਈ, ਸੱਡੇ ਸੱਤ ਘੰਟੇ ਚੱਲੀ ਮੀਟਿੰਗ। ਕੇਂਦਰ ਸਰਕਾਰ ਨਾਲ ਅਗਲੀ ਬੈਠਕ 5 ਦਸੰਬਰ ਨੂੰ ਹੋਵੇਗੀ।

19:12 December 03

ਨਰਿੰਦਰ ਸਿੰਘ ਤੋਮਰ ਦਾ ਕਿਸਾਨ ਆਗੂਆਂ ਨੂੰ ਜਵਾਬ

ਨਰਿੰਦਰ ਸਿੰਘ ਤੋਮਰ

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਆਪਣੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੂੰ ਜਵਾਬ ਦਿੱਤਾ ਕਿ ਐਮਐਸਪੀ ਨੂੰ ਛੂਹਿਆ ਨਹੀਂ ਜਾਵੇਗਾ, ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। 

18:59 December 03

ਕਿਸਾਨ ਆਗੂਆਂ ਦਾ ਕੇਂਦਰ ਸਰਕਾਰ ਨੂੰ ਦਿੱਤਾ ਸੁਝਾਅ

ਕਿਸਾਨ

ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ: ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਕਿ ਸੰਸਦ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ।

18:44 December 03

ਕਿਸਾਨਾਂ ਦੇ ਸਮਰਥਨ 'ਚ ਨਿਹੰਗ ਸਿੱਖ ਪਹੁੰਚੇ ਸਿੰਘੂ ਸਰਹੱਦ

ਨਿਹੰਗ ਸਿੱਖ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਨਿਹੰਗ ਸਿੱਖ ਸਿੰਘੂ ਸਰਹੱਦ 'ਤੇ ਪਹੁੰਚੇ।

ਉਨ੍ਹਾਂ ਦਾ ਕਹਿਣਾ ਹੈ, "ਸਰਕਾਰ ਨੂੰ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਦੀ ਉਨ੍ਹਾਂ ਚਿਰ ਅਸੀਂ ਵੀ ਇਹ ਸੰਘਰਸ਼ ਜਾਰੀ ਰੱਖਾਗੇ। ਉਨ੍ਹਾਂ ਕਿਹਾ ਅਸੀਂ ਵੀ ਕਿਸਾਨ ਹਾਂ ਅਤੇ ਅਸੀਂ ਇਨ੍ਹਾਂ ਕਿਸਾਨਾਂ ਦੇ ਨਾਲ ਖੜੇ ਹਾਂ।" 

18:16 December 03

ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦਾ ਭਰਮ ਹੈ ਤਾਂ ਸਰਕਾਰ ਇਸ ਨੂੰ ਦੂਰ ਕਰਨ ਲਈ ਕੰਮ ਕਰ ਰਹੀ

ਮੁਖਤਾਰ ਅੱਬਾਸ ਨਕਵੀ

ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦਾ ਭਰਮ ਹੈ, ਤਾਂ ਸਰਕਾਰ ਇਸ ਨੂੰ ਇਮਾਨਦਾਰੀ ਨਾਲ ਦੂਰ ਕਰਨ ਲਈ ਕੰਮ ਕਰ ਰਹੀ ਹੈ। ਇਹ ਭਰਮ ਜਲਦੀ ਖਤਮ ਹੋ ਜਾਵੇਗਾ 

17:29 December 03

ਨਰਿੰਦਰ ਸਿੰਘ ਤੋਮਰ ਕਿਸਾਨਾਂ ਦੀਆਂ ਮੁਸ਼ਕਲਾਂ 'ਤੇ ਦੇ ਰਹੇ ਆਪਣਾ ਬਿਆਨ

ਨਰਿੰਦਰ ਸਿੰਘ ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਦੀਆਂ ਮੁਸ਼ਕਲਾਂ 'ਤੇ ਆਪਣਾ ਬਿਆਨ ਦਿੰਦੇ ਹੋਏ।

16:57 December 03

ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਸਾਜਿਸ਼ ਰਚ ਰਹੀ ਹੈ ਭਾਜਪਾ ਅਤੇ ਕਾਂਗਰਸ : ਅਮਨ ਅਰੋੜਾ

ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਬਿਨਾਂ ਕਿਸੇ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਖ਼ਤਮ ਕਰਨ ਦੇ ਇਰਾਦਿਆਂ ਨਾਲ ਭਾਜਪਾ ਅਤੇ ਕਾਂਗਰਸ ਇਸ ਨੂੰ ਫਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਇਸ ਅੰਦੋਲਨ ਨੂੰ ਛੋਟਾ ਦਿਖਾਉਣ ਲਈ ਇਕੱਲੇ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਕਹਿਕੇ ਗੁੰਮਰਾਹ ਕਰ ਰਹੀਆਂ ਹਨ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨ ਇਸ ਵਿੱਚ ਸ਼ਾਮਲ ਹਨ।

16:08 December 03

ਕੇਂਦਰ ਸਰਕਾਰ ਨੇ ਅਕਾਲੀ ਦਲ ਨੂੰ ਕਿਸਾਨੀ ਚਿੰਤਾਵਾਂ ਦੇ ਹੱਲ ਲਈ ਵਾਅਦਾ ਕਰਕੇ ਕੀਤਾ ਗੁਮਰਾਹ

ਸੁਖਬੀਰ ਸਿੰਘ ਬਾਦਲ

ਇਸ ਭਾਵਨਾਤਨਕ ਤਣਾਅ 'ਚ ਅਕਾਲੀ ਦਲ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਹੈ। ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਅਤੇ ਅਕਾਲੀ ਦਲ ਨੂੰ ਕਿਸਾਨੀ ਚਿੰਤਾਵਾਂ ਦੇ ਹੱਲ ਲਈ ਵਾਅਦਾ ਕਰਕੇ ਗੁਮਰਾਹ ਕੀਤਾ ਪਰ ਇਸਦੇ ਬਾਵਜੂਦ ਕਾਹਲੀ 'ਚ ਖੇਤੀ ਕਾਨੂੰਨ ਲਾਗੂ ਰਪ ਦਿੱਤੇ। ਇਹੀ ਕਾਰਨ ਹੈ ਕਿ ਅਸੀਂ ਮੰਤਰਾਲੇ ਅਤੇ ਐਨ.ਡੀ.ਏ. ਸਾਥ ਛੱਡ ਦਿੱਤਾ।

15:48 December 03

ਕਿਸਾਨਾਂ ਦੇ ਸਮਰਥਨ 'ਚ ਅੱਗੇ ਆਇਆ ਖੇਡ ਜਗਤ

ਖਿਡਾਰੀ

ਖੇਤੀ ਕਾਨੂੰਨਾਂ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਇਆ ਖੇਡ ਜਗਤ, ਕਈ ਖਿਡਾਰੀਆਂ ਨੇ ਸਰਕਾਰੀ ਸਨਮਾਨ ਵਾਪਸ ਕਰਨ ਦਾ ਕੀਤਾ ਐਲਾਨ

15:35 December 03

ਸਰਕਾਰੀ ਲੰਚ ਦੀ ਥਾਂ 'ਤੇ ਆਪਣੀ ਲਿਆਂਦੀ ਰੋਟੀ ਨੂੰ ਵੰਡ ਖਾ ਰਹੇ ਕਿਸਾਨ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਵਿਗਿਆਨ ਭਵਨ ਵਿਖੇ ਮੀਟਿੰਗ ਲਈ ਗਏ ਕਿਸਾਨ ਲੰਚ ਬਰੇਕ ਦੌਰਾਨ, ਸਰਕਾਰ ਵੱਲੋਂ ਕੀਤੇ ਰੋਟੀ ਦਾ ਪ੍ਰਬੰਧ ਦੀ ਥਾਂ ਆਪਣੀ ਲਿਆਦੀ ਰੋਟੀ ਨੂੰ ਵੰਡ ਕੇ ਖਾਦੇ ਹੋਏ।

14:57 December 03

ਕਿਸਾਨਾਂ ਦੇ ਮਸਲੇ ਛੇਤੀ ਹੱਲ ਕੀਤੇ ਜਾਣਗੇ: ਸੋਮ ਪ੍ਰਕਾਸ਼

ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਅਤੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਆਪਣੀ ਪ੍ਰਤੀਕ੍ਰਿਆ ਜ਼ਾਹਰ ਕੀਤੀ।

14:25 December 03

ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨੂੰ ਸਰਦ ਰੁੱਤ ਇਜਲਾਸ ਬੁਲਾ ਕੇ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਕਰਨ ਲਈ ਲਿਖੀ ਚਿੱਠੀ

ਲੋਕ ਸਭਾ ਵਿੱਚ ਕਾਂਗਰਸ ਦਲ ਦੇ ਆਗੂ ਅਧੀਰ ਚੌਧਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ ਸਰਦ ਰੁੱਤ ਇਜਲਾਸ ਬੁਲਾਉਣ ਲਈ ਮੌਜੂਦਾ ਕਿਸਾਨਾਂ ਦੇ ਵਿਰੋਧ, ਕੋਵਿਡ-19 ਵੈਕਸੀਨ ਦੀ ਸਥਿਤੀ, ਆਰਥਿਕ ਮੰਦੀ ਅਤੇ ਬੇਰੁਜ਼ਗਾਰੀ 'ਤੇ ਵਿਚਾਰ- ਚਰਚਾ ਕਰਨ ਦੀ ਅਪੀਲ ਕੀਤੀ ਹੈ।  

14:10 December 03

ਕਿਸਾਨਾਂ ਦੇ ਹੱਕ 'ਚ ਆਏ ਚੰਦਰਸ਼ੇਖਰ ਆਜ਼ਾਦ

ਕਿਸਾਨਾਂ ਦੇ ਹੱਕ 'ਚ ਆਏ ਚੰਦਰਸ਼ੇਖਰ ਆਜ਼ਾਦ

ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਧਰਨੇ ਵਾਲੀ ਥਾਂ 'ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਤਾਨਾਸ਼ਾਹੀ ਕੀਤੀ ਤਾਂ ਉਹ ਸੜਕਾਂ 'ਤੇ ਉਤਰਣਗੇ।  

14:02 December 03

ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਆਪਣਾ ਪਦਮ ਵਿਭੂਸ਼ਣ ਤੇ ਢੀਂਡਸਾ ਪਦਮ ਭੂਸ਼ਣ ਕਰਨਗੇ ਵਾਪਸ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਦਮ ਵਿਭੂਸ਼ਣ ਸਨਮਾਨ ਵਾਪਸ ਕਰ ਦਿੱਤਾ ਹੈ। ਇਸੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ  (ਡੈਮੋਕ੍ਰਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਪਦਮ ਭੂਸ਼ਣ ਅਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। 

13:00 December 03

ਦਿੱਲੀ ਅੰਦੋਲਨ ਦੌਰਾਨ ਕੁਰਬਾਨੀ ਦੇਣ ਵਾਲੇ ਕਿਸਾਨਾਂ ਨੂੰ 5 ਲੱਖ ਦੇ ਮੁਆਵਜ਼ੇ ਦਾ ਪੰਜਾਬ ਸਰਕਾਰ ਨੇ ਕੀਤਾ ਐਲਾਨ

ਦਿੱਲੀ ਵਿੱਚ ਜਾਰੀ ਖੇਤੀ ਅੰਦੋਲਨ ਵਿੱਚ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਮਾਨਸਾ ਅਤੇ ਮੋਗਾ ਦੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

12:56 December 03

ਕੈਪਟਨ ਤੇ ਅਮਿਤ ਸ਼ਾਹ ਦੀ ਬੈਠਕ ਹੋਈ ਖਤਮ

ਕੈਪਟਨ ਤੇ ਅਮਿਤ ਸ਼ਾਹ ਦੀ ਬੈਠਕ ਹੋਈ ਖਤਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਅੰਦੋਲਨ ਦੇ ਦੌਰਾਨ ਮੀਟਿੰਗ ਹੋਈ ਹੈ। ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਦੋਵੇਂ ਆਗੂਆਂ ਨੇ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੂੰ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੀ ਆਰਥਿਕਤਾ ਅਤੇ ਕੌਮੀ ਸੁਰੱਖਿਆ ਨੂੰ ਨੁਕਸਾਨ ਹੋ ਰਿਹਾ ਹੈ। 

12:39 December 03

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਈ ਸ਼ੁਰੂ

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਈ ਸ਼ੁਰੂ

ਖੇਤੀ ਕਾਨੂੰਨਾਂ ਨੂੰ ਲੈ ਕੇਂਦਰ ਸਰਕਰ ਅਤੇ ਕਿਸਾਨ ਆਗੂਆਂ ਵਿਚਕਾਰ ਵਿਗਿਆਨ ਭਵਨ ਵਿੱਚ ਮੀਟਿੰਗ ਹੋਈ ਸ਼ੁਰੂ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਸ਼ਾਮਲ ਹਨ।  

12:26 December 03

ਅੱਜ ਦੀ ਮੀਟਿੰਗ 'ਚ ਹੋਵੇਗੀ ਸਾਰਥਕ ਗੱਲਬਾਤ:ਤੋਮਰ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀ ਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਰਥਕ ਗੱਲਬਾਤ ਹੋਣ ਦੀ ਉਮੀਦ ਹੈ।  

12:24 December 03

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ: ਰਾਹੁਲ ਗਾਂਧੀ

ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਮੀਟਿੰਗ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਵੱਡਾ ਬਿਆਨ ਆਇਆ ਹੈ। ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਪੂਰਨ ਰੂਪ 'ਚ ਰੱਦ ਕਰਨ ਤੋਂ ਘੱਟ ਕੁਝ ਵੀ ਮੰਨਨਾ ਭਾਰਤ ਅਤੇ ਉਸ ਦੇ ਕਿਸਾਨਾਂ ਦੇ ਨਾਲ ਵਿਸ਼ਵਾਸ਼ਘਾਤ ਹੋਵੇਗਾ।

12:06 December 03

ਮੀਟਿੰਗ ਲਈ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਪਹੁੰਚੇ ਕੈਪਟਨ

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਦਿੱਲੀ ਵਿੱਚ ਅੰਦੋਲਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਵਿਚਕਾਰ ਮੀਟਿੰਗ ਹੋਵੇਗੀ। ਇਸ ਮੀਟਿੰਗ ਲਈ ਮੁੱਖ ਮੰਤਰੀ ਕੈਪਟਨ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ। 

11:42 December 03

ਕੇਂਦਰ ਨਾਲ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ ਕਿਸਾਨ ਆਗੂ

ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਲਈ ਮੀਟਿੰਗ ਕਰਨ ਲਈ ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਜਲਦ ਹੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਸ਼ੁਰੂ ਹੋਣ ਦੀ ਉਮੀਦ ਹੈ।  

11:11 December 03

ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਅੱਜ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਖੇਤੀ ਕਾਨੂੰਨਾਂ ਬਾਰੇ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ਼ਾਮਲ ਨਹੀਂ ਹੋ ਰਹੀ ਹੈ। ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਜੱਥੇਬੰਦੀ ਸ਼ਾਮਲ ਨਹੀਂ ਹੋਈ ਸੀ।  

10:17 December 03

ਦਿੱਲੀ ਪ੍ਰਦਰਸ਼ਨ 'ਚ ਕਿਸਾਨਾਂ ਦੀ ਮੌਤ 'ਤੇ ਕੈਪਟਨ ਨੇ ਜਤਾਇਆ ਦੁੱਖ, ਮਦਦ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ 'ਚ ਜਾਰੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਅਤੇ ਮੋਗਾ ਦੇ ਕਿਸਾਨ ਕ੍ਰਮਵਾਰ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਦਿੱਲੀ ਪ੍ਰਦਰਸ਼ਨ 'ਚ ਹੋਈ ਮੌਤ ਦਾ ਡੂੰਘਾ ਦੁੱਖ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਪੂਰੀ ਵਿੱਤੀ ਅਤੇ ਹਰ ਤਰ੍ਹਾਂ ਦੀ ਮਦਦ ਕਰੇਗੀ।  

10:06 December 03

ਅੱਜ ਦੀ ਗੱਲਬਾਤ ਸਫਲ ਹੋਣ ਦੀ ਆਸ: ਸੋਮ ਪ੍ਰਕਾਸ਼

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਮੀਟਿੰਗ ਸਫਲ ਰਹੇਗੀ। ਉਨ੍ਹਾਂ ਨੇ ਕਿਹਾ ਕਿ ਗੱਲਬਾਤ ਕਿਸੇ ਨਤੀਜੇ 'ਤੇ ਪਹੁੰਚੇ। 

10:04 December 03

ਕੇਂਦਰ ਨਾਲ ਮੀਟਿੰਗ ਲਈ ਰਵਾਨਾ ਹੋਏ ਕਿਸਾਨ ਆਗੂ

ਖੇਤੀ ਕਾਨੂੰਨਾਂ ਬਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਣ ਵਾਲੀ ਮੀਟਿੰਗ 'ਚ ਸ਼ਾਮਲ ਹੋਣ ਲਈ ਕਿਸਾਨ ਆਗੂ ਸਿੰਘੂ ਬਾਰਡਰ ਤੋਂ ਰਵਾਨਾ ਹੋ ਗਏ ਹਨ।

07:55 December 03

ਕਿਸਾਨਾਂ ਦੀ ਕੇਂਦਰ ਨਾਲ ਅੱਜ ਚੌਥੇ ਗੇੜ ਦੀ ਬੈਠਕ ਹੋਵੇਗੀ। ਕਿਸਾਨਾਂ ਦੀ ਬੈਠਕ ਤੋਂ ਪਹਿਲਾਂ ਮੁੱਖ ਮਤੰਰੀ ਕੈਪਟਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

ਨਵੀਂ ਦਿੱਲੀ /ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਤਾਰ ਆਪਣੇ ਸੰਘਰਸ਼ 'ਤੇ ਡਟੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਮੁੜ ਬੈਠਕ ਹੋਵੇਗੀ। ਬੈਠਕ ਦਿੱਲੀ ਦੇ ਵਿਗਿਆਨ ਭਵਨ 'ਚ ਹੋਵੇਗੀ। ਇਸ ਤੋਂ ਪਹਿਲਾਂ ਹੋਈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਬੈਠਕ ਬੇਸਿੱਟਾ ਰਹੀ ਸੀ। ਕਿਸਾਨ ਦੀ ਇੱਕੋ ਇੱਕ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੀ ਕੇਂਦਰ ਦੀਆਂ ਤਿੰਨ ਬੈਠਕਾਂ ਹੋ ਚੁੱਕੀਆਂ ਹਨ ਅਤੇ ਅੱਜ ਚੋਥੀ ਬੈਠਕ ਹੈ।  

ਬੈਠਕ ਤੋਂ ਪਹਿਲਾਂ ਮੁੱਖ ਮਤੰਰੀ ਕੈਪਟਨ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ

ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕਿਸਾਨਾਂ ਦੀ ਕੇਂਦਰ ਨਾਲ ਬੈਠਕ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਿਤ ਸ਼ਾਹ ਨੂੰ ਕਿਸਾਨਾਂ ਦੇ ਮੁੱਦੇ ਦਾ ਹੱਲ ਜਲਦ ਲੱਭਣ ਦੀ ਅਪੀਲ ਕਰਨਗੇ ਅਤੇ ਇਸ ਅੰਦੋਲਨ ਨਾਲ ਦੇਸ਼ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੀ ਚਰਚਾ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੀਆਂ ਬੈਠਕਾਂ 'ਚ ਕੇਂਦਰ ਨੇ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ ਅਤੇ 1 ਦਸੰਬਰ ਨੂੰ ਹੋਈ ਬੈਠਕ 'ਚ ਕਮੇਟੀ ਬਣਾ ਇਨ੍ਹਾਂ ਕਾਨੂੰਨਾਂ 'ਤੇ ਵਿਚਾਰ ਕਰਨ ਦਾ ਪ੍ਰਸਤਾਵ ਰੱਖਿਆ ਸੀ ਜਿਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਸੀ।

ਕਿਸਾਨ ਖੇਤੀ ਕਾਨੂੰਨ ਲੈ ਕੇ ਲਗਾਤਾਰ ਸੜਕਾਂ 'ਤੇ ਉੱਤਰੇ ਹੋਏ ਹਨ, ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਹੁਣ ਵੇਖਣਾ ਇਹ ਹੋਵੇਗਾ ਕਿ ਆਖ਼ਰ ਅੱਜ ਦੀ ਬੈਠਕ 'ਚ ਕੀ ਨਤੀਜੇ ਨਿਕਲਦੇ ਹਨ।  

Last Updated : Dec 3, 2020, 9:51 PM IST

ABOUT THE AUTHOR

...view details