ਨਵੀਂ ਦਿੱਲੀ:ਜੰਤਰ-ਮੰਤਰ 'ਤੇ ਜਾਣ ਦੀ ਮੰਗ' ਤੇ ਅੜੇ ਕਿਸਾਨ ਨੇਤਾਵਾਂ ਦੀ ਪੁਲਿਸ ਨਾਲ ਗੱਲਬਾਤ ਫਿਰ ਅਸਫਲ ਹੋ ਗਈ। ਯਾਨੀਕਿ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਨੇਤਾਵਾਂ ਅਤੇ ਪੁਲਿਸ ਵਿਚਾਲੇ ਮੀਟਿੰਗ ਹੋ ਚੁੱਕੀ ਹੈ, ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ।
ਜਿਸ ਤੋਂ ਬਾਅਦ ਅੱਜ ਅਲੀਪੁਰ ਦੇ ਇੱਕ ਫਾਰਮ ਹਾਉਸ ਵਿੱਚ ਕਿਸਾਨ ਨੇਤਾਵਾਂ ਅਤੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਹੋਈ। ਇਹ ਬੈਠਕ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ। ਪੁਲਿਸ ਦਾ ਕਹਿਣਾ ਹੈ ਕਿ ਕੋਵਿਡ -19 ਦੇ ਨਿਯਮਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਗਈ ਸੀ, ਪਰ ਇਸ ਦੇ ਬਾਵਜੂਦ ਕਿਸਾਨ ਆਪਣੀ ਘੋਸ਼ਣਾ ਵਾਪਸ ਲੈਣ ਲਈ ਤਿਆਰ ਨਹੀਂ ਹਨ।