ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਅਣਪਛਾਤੇ ਨੰਬਰ ਤੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਕੌਸ਼ਾਂਬੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਰ ਰਹੀ ਹੈ।
ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 29 ਦਸੰਬਰ ਨੂੰ ਹੋਵੇਗੀ ਬੈਠਕ - farmers protest
20:59 December 26
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
18:23 December 26
ਆਰਐਲਪੀ ਨੇ ਐਨਡੀਏ ਛੱਡਣ ਦਾ ਕੀਤਾ ਐਲਾਨ
ਨੈਸ਼ਨਲ ਡੈਮੋਕਰੇਟਿਕ ਪਾਰਟੀ (ਆਰਐਲਪੀ) ਦੇ ਆਗੂ ਹਨੂਮਾਨ ਬੈਨੀਵਾਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਐਨਡੀਏ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਐਨਡੀਏ ਛੱਡਣ ਦਾ ਐਲਾਨ ਕਰਦਾ ਹਾਂ। ਆਰਐਲਪੀ ਤੋਂ ਪਹਿਲਾਂ ਅਕਾਲੀ ਦਲ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਐਨਡੀਏ ਦਾ ਸਾਥ ਛੱਡ ਚੁੱਕੇ ਹਨ।
17:57 December 26
30 ਦਸੰਬਰ ਨੂੰ ਸਿੰਘੂ ਸਰਹੱਦ ਤੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ
ਕਿਸਾਨ ਆਗੂ ਦਰਸ਼ਨ ਪਾਲ ਨੇ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਟੋਲ ਪਲਾਜ਼ਾ ਸਥਾਈ ਤੌਰ ‘ਤੇ ਖੁੱਲ੍ਹੇ ਰਹਿਣਗੇ। 30 ਦਸੰਬਰ ਨੂੰ ਅਸੀਂ ਸਿੰਘੂ ਸਰਹੱਦ ਤੋਂ ਟਰੈਕਟਰ ਮਾਰਚ ਕੱਢਾਂਗੇ।
17:43 December 26
ਵਿਗਿਆਨ ਭਵਨ 'ਚ ਹੋਵੇਗੀ ਬੈਠਕ
29 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ 'ਚ ਹੋਵੇਗੀ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੈਠਕ
17:37 December 26
ਕਿਸਾਨਾਂ ਨੇ ਕੇਂਦਰ ਨੂੰ ਭੇਜਿਆ ਬੈਠਕ ਦਾ ਏਜੰਡਾ
ਪ੍ਰੈਸ ਕਾਨਫਰੰਸ 'ਚ ਕਿਸਾਨਾਂ ਨੇ ਦੱਸਿਆ ਬੈਠਕ ਦਾ ਏਜੰਡਾ ਕੀ ਹੋਵੇਗਾ, ਇਹ ਏਜੰਡਾ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ।
1. ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ/ ਰੱਦ ਕਰਨ ਲਈ ਰੂਪਾਂ ਨੂੰ ਅਪਣਾਇਆ ਜਾਣਾ
2. ਸਾਰੇ ਕਿਸਾਨਾਂ ਅਤੇ ਖੇਤੀਬਾੜੀ ਵਸਤੂਆਂ ਲਈ ਰਾਸ਼ਟਰੀ ਕਿਸਾਨ ਕਮਿਸ਼ਨ ਵੱਲੋਂ ਸੁਝਾਏ ਲਾਭਦਾਇਕ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਪ੍ਰਕਿਰਿਆ ਅਤੇ ਪ੍ਰਬੰਧ
3. ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ "ਏਅਰ ਕੁਆਲਿਟੀ ਮੈਨੇਜਮੈਂਟ ਲਈ ਕਮਿਸ਼ਨ ਆਰਡੀਨੈਂਸ, 2020" ਵਿੱਚ ਸੋਧ ਜੋ ਆਰਡੀਨੈਂਸ ਦੇ ਜ਼ੁਰਮਾਨੇ ਦੀਆਂ ਧਾਰਾਵਾਂ ਤੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਜ਼ਰੂਰੀ ਹਨ।
4. ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ 'ਬਿਜਲੀ ਸੋਧ ਬਿੱਲ 2020' ਦੇ ਖਰੜੇ ਵਿੱਚ ਲੋੜੀਂਦੀਆਂ ਤਬਦੀਲੀਆਂ।
17:24 December 26
ਕਿਸਾਨ ਜਥੇਬੰਦੀਆਂ ਨੇ ਕੇਂਦਰ ਦੇ ਪ੍ਰਸਤਾਵ ਨੂੰ ਕੀਤਾ ਸਵੀਕਾਤ, 29 ਦਸੰਬਰ ਨੂੰ ਹੋਵੇਗੀ ਬੈਠਕ
ਕਿਸਾਨ ਜਥੇਬੰਦੀਆਂ ਨੇ ਗੱਲਬਾਤ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ 29 ਦਸੰਬਰ ਨੂੰ ਮੀਟਿੰਗ ਹੋਵੇਗੀ। ਇਹ ਜਾਣਕਾਰੀ ਭਾਜਪਾ ਆਗੂ ਹਰਜੀਤ ਗ੍ਰੇਵਾਲ ਨੇ ਦਿੱਤੀ ਹੈ।
ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਹੱਲ ਕੱਢਣਾ ਕਿਸਾਨ ਦੇ ਹੱਥ 'ਚ ਨਹੀਂ ਹੈ, ਸਰਕਾਰ ਇਸ ਦਾ ਹੱਲ ਕੱਢੇਗੀ। ਕਿਸਾਨ ਸ਼ਾਂਤੀਮਈ ਦੰਗ ਢੰਗ ਨਾਲ ਆਪਣਾ ਅੰਦੋਲਨ ਕਰ ਰਹੇ ਹਨ। ਕਿਸਾਨ ਹਾਰਦਾ ਹੈ ਤਾਂ ਸਰਕਾਰ ਹਾਰੇਗੀ ਤੇ ਕਿਸਾਨ ਜਿੱਤੇਗਾ ਤਾਂ ਸਰਕਾਰ ਜਿੱਤੇਗਾ।
16:50 December 26
ਲੋਕ ਸਭਾ ਦੇ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
ਕਿਸਾਨੀ ਸੰਘਰਸ਼ ਦੇ ਮੱਦੇ ਨਜ਼ਰ ਭਾਜਪਾ ਮੰਤਰੀਆਂ ਦੇ ਅਸੰਵੇਦਨਸ਼ੀਲ ਰਵੱਈਏ ਕਾਰਨ ਲੋਕ ਸਭਾ ਦੇ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਭਾਜਪਾ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
13:48 December 26
ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ-ਮੋਹਨ ਨਗਰ ਰੋਡ ਕੀਤਾ ਜਾਮ
ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਯੂਪੀ ਗੇਟ (ਦਿੱਲੀ-ਗਾਜ਼ੀਆਬਾਦ ਬਾਰਡਰ) 'ਤੇ ਮੁੱਖ ਦਿੱਲੀ-ਮੋਹਨ ਨਗਰ ਰੋਡ ਜਾਮ ਕਰ ਦਿੱਤਾ ਹੈ। "ਟ੍ਰੈਫਿਕ ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਐਨਐਚ -9 ਅਤੇ ਐਨਐਚ -24 ਨੂੰ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਤੋਂ ਗਾਜ਼ੀਆਬਾਦ ਲਈ ਬੰਦ ਕਰ ਦਿੱਤਾ ਗਿਆ ਹੈ।
13:40 December 26
ਕਿਸਾਨਾਂ ਦੇ ਸਮਰਥਨ ਲਈ ਅਹਿਮਦਾਬਾਦ ਵਿੱਚ ‘ਚੱਲੋ ਦਿੱਲੀ’ ਮੁਹਿੰਮ ਦਾ ਐਲਾਨ
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼ੰਕਰਸਿੰਘ ਵਾਘੇਲਾ ਨੇ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਅਹਿਮਦਾਬਾਦ ਵਿੱਚ ‘ਚਲੋ ਦਿੱਲੀ’ ਮੁਹਿੰਮ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ।
13:25 December 26
ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਇੱਕ ਮਹੀਨਾ ਹੋ ਗਿਆ
ਦਿੱਲੀ ਦੇ ਟਿੱਕਰੀ ਬਾਰਡਰ ਉੱਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਇੱਕ ਮਹੀਨਾ ਹੋ ਗਿਆ ਹੈ ਉੁਨ੍ਹਾਂ ਕਿਹਾ ਕਿ ਸਰਕਾਰ ਤਿੰਨ ਕਾਨੂੰਨਾਂ ਨੂੰ ਰੱਦ ਕਰੇ “ਜਿਵੇਂ ਹੀ ਇਹ ਕਾਨੂੰਨ ਰੱਦ ਹੋਣਗੇ ਉਵੇਂ ਉਹ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ।
13:15 December 26
ਮੱਧ ਪ੍ਰਦੇਸ਼ 'ਚ ਨਵੇਂ ਤਿੰਨ ਖੇਤੀ ਕਾਨੂੰਨ ਲਾਗੂ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨ ਮੱਧ ਪ੍ਰਦੇਸ਼ ਵਿੱਚ ਲਾਗੂ ਕੀਤੇ ਗਏ ਹਨ, ਅਤੇ ਇਸ ਨੂੰ ਲੈ ਕੇ ਕੋਈ ਭੁਲੇਖਾ ਨਹੀਂ ਹੈ। ਰਾਜ ਦੇ ਸਾਰੇ 313 ਬਲਾਕਾਂ ਵਿੱਚ, ਅਸੀਂ ਇਨ੍ਹਾਂ ਕਾਨੂੰਨਾਂ ਬਾਰੇ ਸਿਖਲਾਈ ਦਾ ਪ੍ਰਬੰਧ ਕਰਾਂਗੇ, ਤਾਂ ਜੋ ਸਾਡੇ ਕਿਸਾਨ ਉਨ੍ਹਾਂ ਨੂੰ ਬਿਹਤਰ ਤਰੀਕੇ ਨਾਲ ਸਮਝ ਸਕਣ ਅਤੇ ਉਨ੍ਹਾਂ ਤੋਂ ਲਾਭ ਕਿਵੇਂ ਪ੍ਰਾਪਤ ਕਰਨ ਇਸ ਬਾਰੇ ਜਾਣ ਸਕਣ।
13:08 December 26
ਦਿਵਿਆਂਗਾਂ ਦਾ ਕਿਸਾਨਾਂ ਨੂੰ ਸਮਰਥਨ
ਲੁਧਿਆਣਾ ਦੀ ਨੈਸ਼ਨਲ ਫੈਡਰੇਸ਼ਨ ਆਫ਼ ਬਲਾਇੰਡ ਦੇ ਦਿਵਿਆਂਗ ਵਿਅਕਤੀ ਟਿੱਕਰੀ ਬਾਰਡਰ 'ਤੇ ਕਿਸਾਨਾਂ ਦੇ ਅੰਦੋਲਨ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
11:38 December 26
ਕਿਸਾਨ ਅੰਦੋਨਲ 'ਚ ਦੋ ਹੋਰ ਕਿਸਾਨਾਂ ਦੀ ਹੋਈ ਮੌਤ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ 2 ਹੋਰ ਕਿਸਾਨਾਂ ਦੀ ਮੌਤ ਹੋ ਗਈ ਹੈ। ਇੱਕ ਕਿਸਾਨ ਪੰਜਾਬ ਦਾ ਤੇ ਦੂਜਾ ਹਰਿਆਣਾ ਦਾ ਰਹਿਣ ਵਾਲਾ ਸੀ। ਪੰਜਾਬ ਦੇ ਕਿਸਾਨ ਦੀ ਮੌਤ ਦਿਮਾਗ ਦੀ ਨਾੜੀ ਦੇ ਫੱਟਣ ਨਾਲ ਹੋਈ ਹੈ। ਉਸ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ 5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
09:09 December 26
ਕਿਸਾਨ ਜਥੇਬੰਦੀਆਂ ਨੇ ਕੇਂਦਰ ਦੇ ਪ੍ਰਸਤਾਵ ਨੂੰ ਕੀਤਾ ਸਵੀਕਾਰ, 29 ਦਸੰਬਰ ਨੂੰ ਹੋਵੇਗੀ ਬੈਠਕ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸਨ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਭੇਜੇ ਗਏ ਨਵੇਂ ਪ੍ਰਸਤਾਵ ਉੱਤੇ ਕਿਸਾਨ ਸੰਗਠਨਾਂ ਵੱਲੋਂ ਅੱਜ ਮੁੜ ਤੋਂ ਮੀਟਿੰਗ ਕੀਤੀ ਜਾਵੇਗੀ। ਪਿਛਲੇ ਦਿਨੀਂ ਸਰਕਾਰ ਨੇ ਵਾਰਤਾ ਲਈ ਕਿਸਾਨਾਂ ਨੂੰ ਨਵਾਂ ਪ੍ਰਸਤਾਵ ਭੇਜਿਆ ਸੀ ਜਿਸ ਉੱਤੇ ਸ਼ੁੱਕਰਵਾਰ ਨੂੰ ਕਿਸਾਨ ਸੰਗਠਨਾਂ ਨੇ ਵਿਚਾਰ ਵਟਾਂਦਰਾ ਕੀਤਾ ਪਰ ਕੋਈ ਸਹਿਮਤੀ ਨਹੀਂ ਬਣ ਪਾਈ ਜਿਸ ਕਰਕੇ ਕਿਸਾਨ ਸੰਗਠਨ ਮੁੜ ਤੋਂ ਅੱਜ ਮੀਟਿੰਗ ਕਰਨਗੀਆਂ।
ਕਿਸਾਨ ਅੰਦੋਲਨ ਨੂੰ ਅੱਜ ਪੂਰਾ ਹੋਇਆ ਇੱਕ ਮਹੀਨਾ
ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕਰ ਉੱਥੇ ਆਪਣਾ ਅੰਦੋਲਨ ਸ਼ੁਰੂ ਕੀਤਾ ਗਿਆ। ਜਿਸ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ ਪਰ ਸਰਕਾਰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸ਼ਾਂਤ ਕਰਵਾਉਣ ਲਈ ਕੋਈ ਹਲ ਨਹੀਂ ਕੱਢ ਸਕੀ ਹੈ।
5-6 ਗੇੜ ਦੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧਾਂ ਕਰਨ ਲਈ ਤਿਆਰ ਹੋ ਗਈ ਹੈ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉੱਤੇ ਅੜ੍ਹੇ ਹੋਏ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਾਨੂੰਨ ਕਿਸਾਨ ਪੱਖੀ ਨਹੀਂ ਹਨ ਤੇ ਇਹ ਕਿਸਾਨੀ ਦਾ ਖ਼ਾਤਮਾ ਕਰ ਦੇਣਗੇ।