ਪੰਜਾਬ

punjab

ETV Bharat / bharat

ਦਿੱਲੀ 'ਚ ਕੋਰੋਨਾ ਦਾ ਜਾਇਜ਼ਾ ਲੈਣ ਲਈ ਸ਼ਾਹ ਨੇ ਬੁਲਾਈ ਉੱਚ-ਪੱਧਰੀ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਨਾਰਥ ਬਲਾਕ ਵਿੱਚ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਪ੍ਰਸਾਰ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਹੈ।

ਫ਼ੋਟੋ
ਫ਼ੋਟੋ

By

Published : Nov 15, 2020, 3:26 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਪ੍ਰਸਾਰ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਹੈ।

ਨਾਰਥ ਬਲਾਕ ਵਿੱਚ ਬੁਲਾਈ ਗਈ ਇਸ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ,ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਅਤੇ ਸੀਐਮ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ।

ਐਤਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦਿੱਲੀ ਵਿੱਚ ਕੋਰੋਨਾ ਪੀੜਤ ਲੋਕਾਂ ਦਾ ਅੰਕੜਾ 4.82 ਲੱਖ ਤੋਂ ਵੱਧ ਹੋ ਗਿਆ ਹੈ। ਇਸ ਵਿੱਚ 7500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਦਿੱਲੀ ਵਿੱਚ 44,456 ਕੋਰੋਨਾ ਦੇ ਮਾਮਲੇ ਐਕਟਿਵ ਹਨ। ਇਹ ਕੁੱਲ ਮਾਮਲੇ ਲਗਭਗ 9 ਫੀਸਦੀ ਹੈ।

ਡਾਕਟਰਾਂ ਨੇ ਸੁਚੇਤ ਕੀਤਾ ਹੈ ਕਿ ਦੀਵਾਲੀ, ਸਰਦੀ ਦਾ ਮੌਸਮ, ਖ਼ਰਾਬ ਹਵਾ ਵਰਗੇ ਕਾਰਕਾਂ ਨਾਲ ਦਿੱਲੀ ਵਿੱਚ ਕੋਰੋਨਾ ਮਾਮਲਿਆਂ ਵਿੱਚ ਅਚਾਨਕ ਵਾਧਾ ਹੋ ਸਕਦਾ ਹੈ।

ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਦੇ ਇਲਾਵਾ ਹਵਾ ਪ੍ਰਦੂਸ਼ਣ ਨਾਲ ਜੂਝ ਰਹੀ ਹੈ। ਦੀਵਾਲੀ ਦੇ ਜਸ਼ਨ ਦੌਰਾਨ ਹੋਈ ਆਤਿਸ਼ਬਾਜੀ ਦੇ ਬਾਅਦ ਹਵਾ ਪ੍ਰਦੂਸ਼ਣ ਜ਼ਿਆਦਾ ਵੱਧ ਗਿਆ ਹੈ। ਅਜਿਹੇ ਵਿੱਚ ਸ਼ਾਹ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ।

ABOUT THE AUTHOR

...view details