ਪੰਜਾਬ

punjab

By

Published : Jul 7, 2021, 4:19 PM IST

ETV Bharat / bharat

ਮੈਂਬਰ ਪਾਰਲੀਮੈਂਟ ਡਿੰਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਸਾਂਸਦ ਜਸਬੀਰ ਸਿੰਘ ਡਿੰਪਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਪਾਰਟੀ ਦੀ ਏਕਤਾ ਨੂੰ ਲੈਕੇ ਕਾਂਗਰਸੀ ਲੀਡਰਾਂ ਵਿਚਾਲੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਮੈਂਬਰ ਪਾਰਲੀਮੈਂਟ ਡਿੰਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਮੈਂਬਰ ਪਾਰਲੀਮੈਂਟ ਡਿੰਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਦਿੱਲੀ:ਪੰਜਾਬ ਵਿੱਚ ਕਾਂਗਰਸ ਦੇ ਅੰਦਰੂਨੀ ਕਲੇਸ਼ ਦੌਰਾਨ ਜਿੱਥੇ ਹਾਈਕਮਾਂਡ ਵੱਲੋਂ ਪੰਜਾਬ ਦੇ ਸੀਨੀਅਰ ਲੀਡਰਾਂ ਤੋਂ ਇਲਾਵਾ ਵਿਧਾਇਕਾਂ ਨਾਲ ਰਾਬਤਾ ਕਰ ਪਾਰਟੀ ਵਿੱਚ ਏਕਤਾ ਦੀ ਸਥਿਤੀ ਨੂੰ ਬਹਾਲ ਕਰਨ ਦੀ ਕੋਸ਼ਿਸ਼ ਜਾਰੀ ਹੈ, ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਸੀਨੀਅਰ ਲੀਡਰਾਂ ਦੀ ਮੁਲਾਕਾਤ ਦਾ ਦੌਰ ਜਾਰੀ ਹੈ, ਪਾਰਟੀ ਵਿੱਚ ਏਕਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ਸਮੇਂ-ਸਮੇਂ ‘ਤੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਨਾਲ ਚਾਹ ਤੇ ਡੀਨਰ ਮੀਟਿੰਗ ਕਰ ਚੁੱਕੇ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੇ ਜਾਣ ਦੀ ਖਬਰ ਹੈ। ਇਸ ਮੁਲਾਕਾਤ ਦੌਰਾਨ ਐਮ.ਪੀ ਡਿੰਪਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਧਿਕਾਰ ਖੇਤਰ ਦੇ ਹਲਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਖਬਰ ਹੈ।

ਜਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ‘ਤੇ ਫੋਕਸ ਕਰਦੇ ਹੋਏ ਪਾਰਟੀ ਨੁਮਾਇੰਦਿਆਂ ਵਿੱਚ ਗਿਲੇ ਸ਼ਿਕਵੇ ਦੂਰ ਕਰਨ ਅਤੇ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਨੂੰ ਮਜ਼ਬੂਤ ਬਣਾਉਣ ਲਈ ਮੀਟਿੰਗਾਂ ਦੇ ਦੌਰ ਜਾਰੀ ਹਨ।

ਦਰਅਸਲ ਪੰਜਾਬ ਕਾਂਗਰਸ ਪਾਰਟੀ ਵਿੱਚ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਈ ਧੜੇ ਬਣ ਚੁੱਕੇ ਹਨ। ਜਿਸ ਕਰਕੇ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਵੱਖ-ਵੱਖ ਧੜਿਆ ਵਿੱਚ ਵੰਡੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ:ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ

ABOUT THE AUTHOR

...view details