ਪੰਜਾਬ

punjab

ETV Bharat / bharat

Rahul Gandhi membership restored: ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ

Rahul Gandhi membership restored: ਲੋਕ ਸਭਾ ਸਕੱਤਰੇਤ ਨੇ ਅੱਜ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲੀ ਤੋਂ ਬਾਅਦ I.N.D.I.A ਗਠਜੋੜ ਦੇ ਆਗੂ ਜਸ਼ਨ ਮਨਾ ਰਹੇ ਹਨ।

Membership of Lok Sabha MP Rahul Gandhi restored
Membership of Lok Sabha MP Rahul Gandhi restored

By

Published : Aug 7, 2023, 10:44 AM IST

Updated : Aug 7, 2023, 11:01 AM IST

ਨਵੀਂ ਦਿੱਲੀ: ਲੋਕ ਸਭਾ ਸਕੱਤਰੇਤ ਨੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ ਕਿਉਂਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ 4 ਅਗਸਤ ਨੂੰ 'ਮੋਦੀ' ਸਰਨੇਮ ਟਿੱਪਣੀ ਮਾਮਲੇ 'ਚ ਉਨ੍ਹਾਂ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਸੀ। ਰਾਹੁਲ ਗਾਂਧੀ ਨੂੰ ਮਾਰਚ 2023 ਨੂੰ ਹੇਠਲੇ ਸਦਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਹੁਣ ਫਿਰ ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਇਸ ਕਦਮ ਤੋਂ ਕਾਂਗਰਸੀ ਆਗੂ ਉਤਸ਼ਾਹਿਤ ਹਨ।

ਕਾਂਗਰਸੀ ਆਗੂ ਮਨਾ ਰਹੇ ਨੇ ਖੁਸ਼ੀ:ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਆਈਐਨਡੀਆਈਏ ਗਠਜੋੜ ਦੇ ਆਗੂ ਜਸ਼ਨ ਮਨਾ ਰਹੇ ਹਨ ਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਕਾਂਗਰਸੀ ਆਗੂਆਂ ਦੇ ਚਿਹਰਿਆਂ 'ਤੇ ਇਕ ਵੱਖਰੀ ਹੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ, 'ਸਪੀਕਰ ਨੇ ਅੱਜ ਇਹ ਫੈਸਲਾ ਲਿਆ। ਅਸੀਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਅਤੇ ਸੁਪਰੀਮ ਕੋਰਟ ਦਾ ਹੁਕਮ ਮਿਲਣ ਤੋਂ ਤੁਰੰਤ ਬਾਅਦ ਇਸ ਨੂੰ ਬਹਾਲ ਕਰ ਦਿੱਤਾ।

ਗੁਜਰਾਤ ਦੀ ਸੈਸ਼ਨ ਅਦਾਲਤ ਨੇ ਸੁਣਾਈ ਸੀ ਸਜ਼ਾ: ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਗੁਜਰਾਤ ਦੀ ਸੈਸ਼ਨ ਅਦਾਲਤ ਨੇ ਮੋਦੀ ਸਰਨੇਮ ਕੇਸ ਵਿੱਚ ਸਜ਼ਾ ਸੁਣਾਈ ਹੈ। ਗੁਜਰਾਤ ਦੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ। ਰਾਹੁਲ ਗਾਂਧੀ ਨੇ ਇਸ ਫੈਸਲੇ ਨੂੰ ਗੁਜਰਾਤ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਫੈਸਲੇ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਸੁਪਰੀਮ ਕੋਰਟ ਤੱਕ ਜਾਣ ਦੀ ਯੋਜਨਾ ਬਣਾਈ। ਉਦੋਂ ਗੁਜਰਾਤ ਰਾਹੁਲ ਗਾਂਧੀ ਦੀ ਦੋ ਸਾਲ ਦੀ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਸਜ਼ਾ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

Last Updated : Aug 7, 2023, 11:01 AM IST

ABOUT THE AUTHOR

...view details