ਪਾਲਘਰ—ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਦੇ ਇਕ ਪਿੰਡ 'ਚ ਇਕ ਨਾਬਾਲਗ ਲੜਕੀ ਨਾਲ ਅੱਠ ਲੋਕਾਂ ਨੇ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ (Rape of teenage girl in Maharashtra) ਕੀਤਾ। ਪੁਲਿਸ ਨੇ ਇਸ ਘਟਨਾ 'ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਅਤੇ ਮੁਲਜ਼ਮਾਂ ਨੇ ਪਹਿਲਾਂ ਉਨ੍ਹਾਂ ਦੇ ਸਮੁੰਦਰੀ ਪਿੰਡ ਦੇ ਇੱਕ ਖਾਲੀ ਬੰਗਲੇ ਵਿੱਚ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਨੂੰ ਬੀਚ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਉਸ ਨਾਲ ਦੁਬਾਰਾ ਬਲਾਤਕਾਰ ਕੀਤਾ।
ਪਾਲਘਰ ਜ਼ਿਲਾ ਦਿਹਾਤੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਸੱਤਪਤੀ ਪੁਲਿਸ ਸਟੇਸ਼ਨ 'ਚ ਗੈਂਗਰੇਪ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦੀ ਉਮਰ 16 ਸਾਲ ਦੇ ਕਰੀਬ ਹੈ। ਬੁਲਾਰੇ ਨੇ ਕਿਹਾ, 'ਸ਼ਨੀਵਾਰ ਨੂੰ ਦਰਜ ਕਰਵਾਈ ਗਈ ਆਪਣੀ ਸ਼ਿਕਾਇਤ 'ਚ ਪੀੜਤਾ ਨੇ ਕਿਹਾ ਕਿ ਮੁਲਜ਼ਮ ਨੇ 16 ਦਸੰਬਰ ਦੀ ਰਾਤ 8 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਇਕ-ਇਕ ਕਰਕੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ।