ਪੰਜਾਬ

punjab

ETV Bharat / bharat

ਜੈਸਲਮੇਰ 'ਚ ਮਿਗ-21 ਲੜਾਕੂ ਜਹਾਜ਼ ਕਰੈਸ਼, ਪਾਇਲਟ ਸ਼ਹੀਦ - AIRCRAFT CRASHES IN JAISALMER RAJASTHAN

ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਲੜਾਕੂ ਜਹਾਜ਼ ਰਾਜਸਥਾਨ ਦੇ ਜੈਸਲਮੇਰ ਨੇੜੇ ਕਰੈਸ਼ (mig-21 fighter aircraft crashes) ਹੋ ਗਿਆ। ਹਾਦਸੇ ਵਿੱਚ ਪਾਇਲਟ ਦੀ ਮੌਤ ਹੋਣ ਦੀ ਖ਼ਬਰ ਹੈ।

ਜੈਸਲਮੇਰ 'ਚ ਮਿਗ-21 ਲੜਾਕੂ ਜਹਾਜ਼ ਕਰੈਸ਼, ਪਾਇਲਟ ਲਾਪਤਾ
ਜੈਸਲਮੇਰ 'ਚ ਮਿਗ-21 ਲੜਾਕੂ ਜਹਾਜ਼ ਕਰੈਸ਼, ਪਾਇਲਟ ਲਾਪਤਾ

By

Published : Dec 24, 2021, 10:08 PM IST

Updated : Dec 25, 2021, 7:15 AM IST

ਜੈਪੁਰ: ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ ਸ਼ੁੱਕਰਵਾਰ ਰਾਤ ਰਾਜਸਥਾਨ ਦੇ ਸਰਹੱਦੀ ਜ਼ਿਲ੍ਹੇ ਜੈਸਲਮੇਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਦੇ ਪਾਇਲਟ ਵਿੰਗ ਕਮਾਂਡਰ ਹਰਸ਼ਿਤ ਸਿਨਹਾ ਦੀ ਮੌਤ ਹੋ ਗਈ।

ਭਾਰਤੀ ਹਵਾਈ ਸੈਨਾ ਦੇ ਅਧਿਕਾਰਤ ਟਵਿੱਟਰ ਹੈਂਡਲ ਦੁਆਰਾ ਕੀਤੇ ਗਏ ਟਵੀਟ ਦੇ ਅਨੁਸਾਰ, ਭਾਰਤੀ ਹਵਾਈ ਸੈਨਾ ਦਾ ਮਿਗ-21 ਜਹਾਜ਼ ਸ਼ੁੱਕਰਵਾਰ ਰਾਤ ਲਗਭਗ 8.30 ਵਜੇ ਪੱਛਮੀ ਸੈਕਟਰ ਵਿੱਚ ਕਰੈਸ਼ ਹੋ ਗਿਆ।

ਭਾਰਤੀ ਹਵਾਈ ਸੈਨਾ ਦੇ ਅਨੁਸਾਰ, ਜਹਾਜ਼ ਸਿਖਲਾਈ ਉਡਾਣ 'ਤੇ ਸੀ ਅਤੇ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਇੱਕ ਹੋਰ ਟਵੀਟ ਵਿੱਚ, ਹਵਾਈ ਸੈਨਾ ਨੇ ਕਿਹਾ ਕਿ ਇਸ ਹਾਦਸੇ ਵਿੱਚ ਵਿੰਗ ਕਮਾਂਡਰ ਹਰਸ਼ਿਤ ਸਿਨਹਾ ਦੀ ਮੌਤ ਹੋ ਗਈ ਹੈ ਅਤੇ ਹਵਾਈ ਸੈਨਾ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ।

ਇਸ ਤੋਂ ਪਹਿਲਾਂ ਜੈਸਲਮੇਰ ਦੇ ਪੁਲਿਸ ਸੁਪਰਡੈਂਟ ਅਜੈ ਸਿੰਘ ਨੇ ਦੱਸਿਆ ਕਿ ਲੜਾਕੂ ਜਹਾਜ਼ ਸੈਮ ਦੇ ਰੇਤਲੇ ਇਲਾਕਿਆਂ ਵਿੱਚ ਕਰੈਸ਼ ਹੋ ਗਿਆ ਹੈ।

ਸੂਮ ਥਾਣੇ ਦੇ ਐਸਐਚਓ ਦਲਪਤ ਸਿੰਘ ਨੇ ਦੱਸਿਆ ਕਿ ਜਹਾਜ਼ ਸੁਦਾਸਰੀ ਨੇੜੇ ਰੇਤ ਦੇ ਟਿੱਬਿਆਂ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਰਾਤ ਕਰੀਬ 8.30 ਵਜੇ ਮਿਲੀ। ਸਥਾਨਕ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।

ਇਹ ਵੀ ਪੜੋ:ਲੁਧਿਆਣਾ ਪਹੁੰਚੇ ਕਿਰਨ ਰਿਜਿਜੂ, ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ,ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

Last Updated : Dec 25, 2021, 7:15 AM IST

ABOUT THE AUTHOR

...view details