ਮੁੰਬਈ:ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ।ਇਸ ਦੌਰਾਨ ਦੇਸ਼ ਦੀਆਂ ਕਈ ਸੰਸਥਾਵਾਂ ਲੋਕਾਂ ਦੀ ਮਦਦ ਕਰਨ ਲਈ ਅੱਗੇ ਆ ਰਹੀਆ ਹਨ। ਇਸ ਦੌਰਾਨ ਪੌਪ ਗਾਇਕ ਅਤੇ ਰੈਪਰ ਮੀਕਾ ਸਿੰਘ ਕੋਰੋਨਾ ਦੇ ਸੰਕਟ ਦੌਰਾਨ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਏ ਹਨ।
ਕੋਰੋਨਾ ਵਾਇਰਸ ਦੇ ਸੰਕਟ ਵਿਚ ਮੀਕਾ ਸਿੰਘ ਨੇ ਮੁੰਬਈ ਵਿੱਚ 1000 ਲੋਕਾਂ ਲਈ ਰੋਜ਼ਾਨਾ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ।ਇਸ ਮੁਸ਼ਕਲ ਸਮੇਂ ਵਿੱਚ, ਕਈ ਮਸ਼ਹੂਰ ਵਿਅਕਤੀ COVID-19 ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਅੱਗੇ ਆ ਰਹੇ ਹਨ।ਗਾਇਕ ਮੀਕਾ ਸਿੰਘ ਵੀ ਲੋੜਵੰਦਾਂ ਦੀ ਸਹਾਇਤਾ ਲਈ ਆਪਣੀ ਕੋਸ਼ਿਸ਼ ਕਰ ਰਿਹਾ ਹੈ।