ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ ਦੇ ਬਾਰਾਮੂਲਾ ’ਚ ਸੁਰੱਖਿਆ ਬਲਾਂ ਨੇ ਅੱਤਵਾਦੀ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ (Jammu and Kashmir) ਦੇ ਬਾਹਾਮੂਲਾ (Baramulla) ’ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀ ਦੇ ਕੋਲੋਂ ਇੱਕ ਪਿਸਤੌਲ ਅਤੇ ਇੱਕ ਪਾਕਿਸਤਾਨੀ ਗ੍ਰੇਨੇਡ ਬਰਾਮਦ ਕੀਤਾ ਗਿਆ ਹੈ।

ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ
ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ

By

Published : Oct 28, 2021, 10:23 AM IST

ਸ਼੍ਰੀਨਗਰ: ਜੰਮੂ-ਕਸ਼ਮੀਰ (Jammu and Kashmir) ਦੇ ਬਾਰਾਮੂਲਾ (Baramulla) 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇਕ ਪਿਸਤੌਲ ਅਤੇ ਇਕ ਪਾਕਿਸਤਾਨੀ ਗ੍ਰਨੇਡ ਬਰਾਮਦ ਹੋਇਆ ਹੈ।

ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਬਾਰਾਮੂਲਾ ਦੇ ਚੇਰਦਰੀ 'ਚ ਅੱਤਵਾਦੀਆਂ ਨੇ ਫੌਜ ਅਤੇ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਅੱਤਵਾਦੀ ਮਾਰਿਆ ਗਿਆ। ਫਿਲਹਾਲ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ।

ਕਸ਼ਮੀਰ ਜ਼ੋਨ ਦੇ ਇੰਸਪੈਕਟਰ ਜਨਰਲ (ਆਈਜੀ) ਵਿਜੇ ਕੁਮਾਰ ਨੇ ਦੱਸਿਆ ਕਿ ਮਾਰਿਆ ਗਿਆ ਅੱਤਵਾਦੀ ਹਾਈਬ੍ਰਿਡ ਟਾਈਪ ਦਾ ਸੀ, ਜਿਸ ਦੀ ਪਛਾਣ ਕੁਲਗਾਮ ਜ਼ਿਲ੍ਹੇ ਦੇ ਜਾਵੇਦ ਏਐਚ ਵਾਨੀ ਵਜੋਂ ਹੋਈ ਹੈ।

ਉਸ ਨੇ ਦੱਸਿਆ ਕਿ ਜਾਵੇਦ ਵਾਨੀ ਨੇ ਵਾਨਪੋਹ ਵਿੱਚ ਬਿਹਾਰ ਦੇ ਦੋ ਮਜ਼ਦੂਰਾਂ ਨੂੰ ਮਾਰਨ ਵਿੱਚ ਅੱਤਵਾਦੀ ਗੁਲਜ਼ਾਰ ਦੀ ਮਦਦ ਕੀਤੀ ਸੀ। ਜਾਵੇਦ ਵਾਨੀ ਬਾਰਾਮੂਲਾ ਵਿਚ ਇਕ ਦੁਕਾਨਦਾਰ ਨੂੰ ਨਿਸ਼ਾਨਾ ਬਣਾਉਣ ਦੇ ਮਿਸ਼ਨ 'ਤੇ ਸੀ।

ਦੱਸ ਦਈਏ ਕਿ ਸੁਰੱਖਿਆ ਬਲਾਂ ਨੇ 20 ਅਕਤੂਬਰ ਨੂੰ ਮੁਠਭੇੜ ’ਚ ਅੱਤਵਾਦੀ ਗੁਲਜ਼ਾਰ ਨੂੰ ਮੁਕਾਬਲੇ 'ਚ ਮਾਰ ਦਿੱਤਾ ਸੀ।

ਮੁੱਠਭੇੜ ਤੋਂ ਬਾਅਦ ਉਸਦੇ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਇੱਕ ਪਾਕਿਸਤਾਨੀ ਗ੍ਰੇਨੇਡ ਬਰਾਮਦ ਕੀਤਾ ਗਿਆ।

ਇਹ ਵੀ ਪੜੋ: ਵੱਡੀ ਸਫਲਤਾ :ਭਾਰਤ ਨੇ 5,000 ਕਿਮੀ ਤੱਕ ਮਾਰ ਦੀ ਸਮਰੱਥਾ ਵਾਲੀ ਅਗਨੀ-5 ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

ABOUT THE AUTHOR

...view details