ਫਰੀਦਾਬਾਦ: ਹਰਿਆਣਾ 'ਚ ਔਰਤਾਂ ਅਤੇ ਲੜਕੀਆਂ ਖਿਲਾਫ ਅਪਰਾਧਾਂ 'ਚ ਕੋਈ ਕਮੀ ਨਹੀਂ ਆਈ ਹੈ। ਹਰ ਰੋਜ਼ ਕਿਤੇ ਨਾ ਕਿਤੇ ਬਲਾਤਕਾਰ, ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਫਰੀਦਾਬਾਦ ਤੋਂ ਸਾਹਮਣੇ ਆਇਆ ਹੈ। ਜਿੱਥੇ ਪੱਲਾ ਇਲਾਕੇ 'ਚ ਗੁਆਂਢੀ ਵੱਲੋਂ 13 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਫਰੀਦਾਬਾਦ ਦੇ ਪੱਲਾ ਇਲਾਕੇ ਦਾ ਹੈ। ਲੜਕੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਏਸੀਪੀ ਦੇਵੇਂਦਰ ਯਾਦਵ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਦੋਸ਼ੀ ਦਾ ਨਾਂ ਸੌਰਭ ਹੈ ਜੋ 3 ਮਹੀਨੇ ਪਹਿਲਾਂ ਲੜਕੀ ਦੇ ਗੁਆਂਢ 'ਚ ਕੰਮ ਕਰਨ ਆਇਆ ਸੀ।