ਨਵੀਂ ਦਿੱਲੀ:ਸਮਾਜ ਵਿੱਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਹੁਣ ਬੱਚਿਆਂ ਨੂੰ ਵੀ ਅਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ, ਇਸ ਦਾ ਅੰਦਾਜ਼ਾ ਨਬਾਲਿਗਾਂ ਵੱਲੋਂ ਅੰਜਾਮ ਦਿੱਤੀਆਂ ਜਾ ਰਹੀਆਂ ਵਾਰਦਾਤਾਂ ਨੂੰ ਦੇਖ ਲਗਾਇਆ ਜਾ ਸਕਦਾ ਹੈ।ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਦਿੱਲੀ ਵਿੱਚ, ਜਿਥੇ ਸਬਜ਼ੀ ਮੰਡੀ ਥਾਣਾ ਖੇਤਰ ਵਿੱਚ ਇੱਕ ਨਾਬਾਲਿਗ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨਾਬਾਲਿਗ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਬੇਇੱਜ਼ਤੀ ਦਾ ਬਦਲਾ ਲੈਣ ਲਈ ਇਹ ਕਤਲ ਕੀਤਾ ਹੈ। ਸੂਚਨਾ ਮਿਲਣ 'ਤੇ ਥਾਣਾ ਸਬਜ਼ੀ ਮੰਡੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Delhi Crime News : ਕੁੱਟਮਾਰ ਦਾ ਬਦਲਾ ਲੈਣ ਲਈ ਨਾਬਾਲਗਿ ਨੇ ਚੁੱਕਿਆ ਖੌਫਨਾਕ ਕਦਮ, ਪੁਲਿਸ ਨੇ ਕੀਤਾ ਗ੍ਰਿਫਤਾਰ
ਦਿੱਲੀ ਦੇ ਸਬਜ਼ੀ ਮੰਡੀ ਇਲਾਕੇ 'ਚ 14 ਸਾਲਾ ਨਾਬਾਲਿਗ ਨੇ ਕੁੱਟਮਾਰ ਦਾ ਬਦਲਾ ਲੈਣ ਲਈ 16 ਸਾਲਾ ਲੜਕੇ ਦਾ ਚਾਕੂ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਲੜਕੇ ਨੂੰ ਹਿਰਾਸਤ 'ਚ ਲੈ ਲਿਆ ਹੈ। (Minor murdered to take revenge of beating in Delhi)
Published : Oct 30, 2023, 5:36 PM IST
ਖੂਨ ਨਾਲ ਲੱਥਪੱਥ ਪਿਆ ਸੀ ਅਰੁਣ:ਉੱਤਰੀ ਜ਼ਿਲ੍ਹੇ ਦੇ ਡੀਸੀਪੀ ਮਨੋਜ ਕੁਮਾਰ ਮੀਨਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਸਬਜ਼ੀ ਮੰਡੀ ਥਾਣਾ ਖੇਤਰ ਵਿੱਚ ਇੱਕ ਨਾਬਾਲਿਗ ਬੱਚੇ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਦੀ ਸੂਚਨਾ ਮਿਲੀ ਸੀ। ਜਦੋਂ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ 16 ਸਾਲਾ ਨਾਬਾਲਿਗ ਅਰੁਣ ਖੂਨ ਨਾਲ ਲੱਥਪੱਥ ਪਿਆ ਸੀ। ਪੇਟ 'ਚੋਂ ਖੂਨ ਵਹਿ ਰਿਹਾ ਸੀ। ਪੁਲਿਸ ਨੇ ਜ਼ਖਮੀ ਨੂੰ ਇਲਾਜ ਲਈ ਹਿੰਦੂ ਰਾਓ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰਨ 'ਤੇ ਪੁਲਿਸ ਨੂੰ ਪਤਾ ਲੱਗਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਵੀ ਨਾਬਾਲਿਗ ਹੈ। ਦੋਵਾਂ ਵਿਚਾਲੇ ਕੁਝ ਸਮੇਂ ਤੱਕ ਲੜਾਈ ਹੁੰਦੀ ਰਹੀ। ਜਿਸ ਕਾਰਨ ਨਾਬਾਲਿਗ ਮੁਲਜ਼ਮ ਨੇ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਅਤੇ ਪੁੱਛਗਿੱਛ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਪਹਿਲਾਂ ਵੀ ਹੋਈ ਸੀ ਲੜਾਈ : ਪੁਲਿਸ ਪੁੱਛਗਿੱਛ ਦੌਰਾਨ ਫੜ੍ਹੇ ਗਏ 14 ਸਾਲ ਦੇ ਮੁਲਜ਼ਮ ਨੇ ਦੱਸਿਆ ਕਿ ਉਸ ਦੀ ਪਹਿਲਾਂ ਵੀ ਕਈ ਵਾਰ ਅਰੁਣ ਨਾਲ ਲੜਾਈ ਹੋ ਚੁੱਕੀ ਹੈ। ਉਸਨੇ ਮੈਨੂੰ ਕਈ ਵਾਰ ਕੁੱਟਿਆ ਸੀ। ਜਿਸ ਕਾਰਨ ਉਹ ਅਪਮਾਨਿਤ ਮਹਿਸੂਸ ਕਰ ਰਿਹਾ ਸੀ। ਇਸ ਬੇਇੱਜ਼ਤੀ ਦਾ ਬਦਲਾ ਲੈਣ ਲਈ ਅਰੁਣ ਦੀ ਹੱਤਿਆ ਕਰਨ ਦੀ ਯੋਜਨਾ ਬਣਾਈ ਗਈ ਅਤੇ ਮਲਕਾ ਗੰਜ ਇਲਾਕੇ 'ਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਫਿਲਹਾਲ ਨਾਬਾਲਗ ਮੁਲਜ਼ਮ ਪੁਲਿਸ ਦੀ ਗ੍ਰਿਫਤ 'ਚ ਹੈ।