ਕਟਕ: ਓਡੀਸ਼ਾ ਦੀ ਮਹਿਲਾ ਕ੍ਰਿਕਟਰ ਰਾਜਸ਼੍ਰੀ ਸਵੈਨ 11 ਜਨਵਰੀ ਤੋਂ ਲਾਪਤਾ ਸੀ ਅਤੇ ਸ਼ੁੱਕਰਵਾਰ ਨੂੰ ਉਸ ਦੀ ਲਾਸ਼ ਕਟਕ ਨੇੜੇ ਸੰਘਣੇ ਜੰਗਲ ਵਿੱਚੋਂ ਮਿਲੀ ਹੈ। ਇਸ ਸਬੰਧੀ ਕਟਕ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਪਿਨਾਕ ਮਿਸ਼ਰਾ ਨੇ ਦੱਸਿਆ ਕਿ ਉਸ ਦੀ ਲਾਸ਼ ਅਥਾਗੜ ਇਲਾਕੇ ਦੇ ਗੁਰਦੀਜਾਤੀਆ ਜੰਗਲ ਵਿੱਚ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ। ਰਾਜਸ਼੍ਰੀ ਦੇ ਕੋਚ ਨੇ ਵੀਰਵਾਰ ਨੂੰ ਕਟਕ ਦੇ ਮੰਗਲਾਬਾਗ ਪੁਲਸ ਸਟੇਸ਼ਨ 'ਚ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜੋ:INDIA vs SPAIN: ਭਾਰਤ ਦੀ ਜੇਤੂ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ, ਸੀਐਮ ਮਾਨ ਨੇ ਦਿੱਤੀ ਵਧਾਈ
ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਗੁਰਦਾਈਆਣਾ ਵਿਖੇ ਅਣ-ਕੁਦਰਤੀ ਮੌਤ ਦਾ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਅਜੇ ਤੱਕ ਉਸਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ। ਹਾਲਾਂਕਿ ਉਸ ਦੇ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ ਕਿਉਂਕਿ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸ ਦੀਆਂ ਅੱਖਾਂ ਨੂੰ ਨੁਕਸਾਨ ਪਹੁੰਚਿਆ ਸੀ। ਇਸ ਦੇ ਨਾਲ ਹੀ ਰਾਜਸ਼੍ਰੀ ਦਾ ਸਕੂਟਰ ਵੀ ਜੰਗਲ ਨੇੜਿਓਂ ਮਿਲਿਆ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਸੀ।
ਪੁਲਿਸ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਸ਼੍ਰੀ ਸਮੇਤ ਲਗਭਗ 25 ਮਹਿਲਾ ਕ੍ਰਿਕਟਰ ਪੁਡੂਚੇਰੀ ਵਿੱਚ ਹੋਣ ਵਾਲੇ ਆਗਾਮੀ ਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟ ਲਈ ਬਜਰਾਕਾਬਤੀ ਖੇਤਰ ਵਿੱਚ ਓਡੀਸ਼ਾ ਕ੍ਰਿਕਟ ਸੰਘ (ਓਸੀਏ) ਦੁਆਰਾ ਆਯੋਜਿਤ ਸਿਖਲਾਈ ਕੈਂਪ ਦਾ ਹਿੱਸਾ ਸਨ। ਸਾਰੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ। ਓਡੀਸ਼ਾ ਰਾਜ ਦੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ 10 ਜਨਵਰੀ ਨੂੰ ਕੀਤਾ ਗਿਆ ਸੀ ਪਰ ਰਾਜਸ਼੍ਰੀ ਨੂੰ ਅੰਤਿਮ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਅਗਲੇ ਦਿਨ ਖਿਡਾਰੀ ਅਭਿਆਸ ਲਈ ਤੰਗੀ ਖੇਤਰ ਦੇ ਕ੍ਰਿਕਟ ਮੈਦਾਨ ਗਏ ,ਪਰ ਰਾਜਸ਼੍ਰੀ ਨੇ ਆਪਣੇ ਕੋਚ ਨੂੰ ਕਿਹਾ ਕਿ ਉਹ ਆਪਣੇ ਪਿਤਾ ਨੂੰ ਮਿਲਣ ਪੁਰੀ ਜਾ ਰਹੀ ਹੈ।