ਨਵੀਂ ਦਿੱਲੀ:ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿਕਾਂਗਰਸ ਦੇ ਮੌਜੂਦਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ (MLA Fateh Jang joins BJP) ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਦਾ ਭਾਜਪਾ ਵੱਲੋਂ ਪਾਰਟੀ ’ਚ ਸਵਾਗਤ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਭਾਜਪਾ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਿੱਲੀ ’ਚ ਫਤਿਹ ਜੰਗ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਭਾਜਪਾ ’ਚ ਸਵਾਗਤ ਕੀਤਾ ਹੈ।
ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ ਸੀਟ ਨੂੰ ਲੈ ਕੇ ਚੱਲ ਰਹੀ ਸੀ ਜੰਗ
ਦੱਸ ਦਈਏ ਕਿ ਹਲਕਾ ਕਾਦੀਆਂ ਦੀ ਸੀਟ ਨੂੰ ਲੈਕੇ ਦੋ ਭਰਾ ਫਤਹਿਜੰਗ ਸਿੰਘ ਬਾਜਵਾ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ-ਸਾਹਮਣੇ (Brothers Partap Singh, Fateh Jung) ਸਨ। ਕਾਦੀਆਂ ਹਲਕੇ ਤੋਂ ਫਤਿਹਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ ਅਤੇ ਪ੍ਰਤਾਪ ਸਿੰਘ ਬਾਜਵਾ ਰਾਜ ਸਭਾ ਮੈਂਬਰ ਹਨ। 2 ਦਸੰਬਰ ਨੂੰ ਨਵਜੋਤ ਸਿੰਘ ਸਿੱਧੂ ਨੇ ਕਾਦੀਆਂ ਹਲਕੇ ਵਿੱਚ ਪਹੁੰਚ ਕੇ ਫਤਹਿਜੰਗ ਸਿੰਘ ਬਾਜਵਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ ਅਤੇ 6 ਦਿਸੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸਿਆਸਤ ਵਿੱਚ ਦੁਬਾਰਾ ਤੋਂ ਐਂਟਰੀ ਕਰਕੇ ਦਾਅਵਾ ਕੀਤਾ ਕਿ ਉਹ ਆਪਣੇ ਕਾਦੀਆਂ ਜੱਦੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ।
ਇਹ ਵੀ ਪੜੋ:ਨਵਜੋਤ ਸਿੱਧੂ ਦੇ ਉਲਟ ਹੋਈ ਪੰਜਾਬ ਪੁਲਿਸ, ਹੌਲਦਾਰ ਨੇ ਕੀਤਾ ਇਹ ਚੈਲੇਂਜ
ਪ੍ਰਤਾਪ ਬਾਜਵਾ 2002 ਤੋਂ 2007 ਤੱਕ ਕਾਂਦੀਆਂਂ ਤੋਂ ਵਿਧਾਇਕ ਰਹੇ
ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਹਲਕੇ ਤੋਂ 2002 ਤੋਂ 2007 ਤੱਕ ਵਿਧਾਇਕ ਰਹੇ ਹਨ ਅਤੇ 2012 ਵਿੱਚ ਉਨ੍ਹਾਂ ਨੇ ਇਹ ਸੀਟ ਆਪਣੀ ਪਤਨੀ ਚਰਨਜੀਤ ਕੌਰ ਬਾਜਵਾ ਨੂੰ ਦੇ ਦਿੱਤੀ ਸੀ ਉਸ ਸਮੇਂ ਚਰਨਜੀਤ ਕੌਰ ਬਾਜਵਾ ਨੇ 59,843 ਵੋਟਾਂ ਹਾਸਿਲ ਕਰ ਅਕਾਲੀ ਦਲ ਦੇ ਉਮੀਦਵਾਰ ਸੇਵਾ ਸਿੰਘ ਸੇਖਵਾਂ ਨੂੰ ਹਰਾ ਕੇ ਇਹ ਸੀਟ ਆਪਣੇ ਕਬਜ਼ੇ ਵਿੱਚ ਕੀਤੀ ਸੀ। ਵਿਧਾਨ ਸਭਾ ਚੋਣਾਂ 2017 ਵਿੱਚ ਘਰਦਿਆਂ ਦੀ ਸਹਿਮਤੀ ਨਾਲ ਇਹ ਸੀਟ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਫਤਿਹ ਜੰਗ ਸਿੰਘ ਬਾਜਵਾ ਨੂੰ ਦੇ ਦਿੱਤੀ ਅਤੇ 2017 ਵਿੱਚ ਫ਼ਤਿਹ ਜੰਗ ਸਿੰਘ ਬਾਜਵਾ ਨੇ 62,596 ਵੋਟਾਂ ਹਾਸਲ ਕਰ ਅਕਾਲੀ ਦਲ ਦੇ ਉਮੀਦਵਾਰ ਸੇਵਾ ਸਿੰਘ ਸੇਖਵਾਂ ਨੂੰ ਹਰਾ ਕੇ ਇਸ ਸੀਟ ’ਤੇ ਕਾਬਜ਼ ਹੋਏ ਸਨ।
ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਬੀਜੇਪੀ ਚ ਸ਼ਾਮਲ
ਇਨ੍ਹਾਂ ਤੋਂ ਇਲਾਵਾ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਨੇ ਆਪਣੀ ਸਿਆਸੀ ਪਾਰੀ ਸ਼ੁਰੂ ਕਰਦਿਆਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ 2003 ਕ੍ਰਿਕਟ ਵਿਸ਼ਵ ਕੱਪ ਟੀਮ ਦਾ ਹਿੱਸਾ ਸੀ। ਇਸ ਦੌਰਾਨ ਦਿਨੇਸ਼ ਮੋਂਗੀਆ ਨੇ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਅੱਜ ਦੇਸ਼ ਦੇ ਵਿਕਾਸ ਲਈ ਭਾਜਪਾ ਤੋਂ ਵਧੀਆ ਕੋਈ ਹੋਰ ਪਾਰਟੀ ਨਹੀਂ ਹੈ। ਸੂਤਰਾਂ ਮੁਤਾਬਕ ਉਹ ਵਿਧਾਨ ਸਭਾ ਚੋਣ ਲੜ ਸਕਦੇ ਹਨ।
ਇਹ ਵੀ ਬੀਜੇਪੀ ਚ ਹੋਏ ਸ਼ਾਮਲ
ਇਨ੍ਹਾਂ ਤੋਂ ਇਲਾਵਾ ਯੂਨਾਈਟਿਡ ਕ੍ਰਿਸਚੀਅਨ ਫਰੰਟ ਪੰਜਾਬ ਦੇ ਪ੍ਰਧਾਨ ਕਮਲ ਬਖਸ਼ੀ, ਪੰਜਾਬ ਹਾਈ ਕੋਰਟ ਦੇ ਸੀਨੀਅਰ ਵਕੀਲ ਮਧੂਮੀਤ, ਨਿਹਾਲ ਸਿੰਘ ਵਾਲਾ ਦੇ ਨਗਰ ਨਿਗਮ ਮੈਂਬਰ ਜਗਦੀਪ ਸਿੰਘ ਧਾਲੀਵਾਲ, ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਗੁਰਤੇਜ ਸਿੰਘ, ਸਾਬਕਾ ਸੰਸਦ ਮੈਂਬਰ ਰਾਜਦੇਵ ਖਾਲਸਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।