ਨਵੀਂ ਦਿੱਲੀ:ਕੇਂਦਰ ਦੀ ਮੋਦੀ ਸਰਕਾਰ ਨੇ 35 ਹੋਰ ਯੂ-ਟਿਊਬ ਚੈਨਲਾਂ ਨੂੰ ਬਲਾਕ (MODI GOVT BLOCKS 35 YOUTUBE CHANNELS) ਕਰ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੰਯੁਕਤ ਸਕੱਤਰ (ਪੀਐਂਡਏ) ਵਿਕਰਮ ਸਹਾਏ ਨੇ ਕਿਹਾ ਕਿ ਮੰਤਰਾਲੇ ਨੂੰ ਵੀਰਵਾਰ, 20 ਜਨਵਰੀ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਅਸੀਂ 35 ਯੂਟਿਊਬ ਚੈਨਲ, 2 ਟਵਿੱਟਰ ਅਕਾਊਂਟ, 2 ਇੰਸਟਾਗ੍ਰਾਮ ਅਕਾਊਂਟਸ, 2 ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਇੱਕ ਫੇਸਬੁੱਕ ਅਕਾਊਂਟ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਖਾਤਿਆਂ ਵਿਚ ਆਮ ਗੱਲ ਇਹ ਹੈ ਕਿ ਇਹ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸੰਚਾਲਿਤ ਹੁੰਦੇ ਹਨ ਅਤੇ ਭਾਰਤ ਵਿਰੋਧੀ ਝੂਠੀਆਂ ਖ਼ਬਰਾਂ ਅਤੇ ਹੋਰ ਸਮੱਗਰੀ ਫੈਲਾਉਂਦੇ ਹਨ। ਵਿਕਰਮ ਸਹਾਏ ਨੇ ਕਿਹਾ ਕਿ ਇਹ ਭਾਰਤ ਵਿਰੁੱਧ ਪ੍ਰਚਾਰ ਕਰਨ ਵਾਲੀ ਸੂਚਨਾ ਜੰਗ ਵਾਂਗ ਹੈ। ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜੋ:ਕੈਪਟਨ ਦਾ ਵੱਡਾ ਦਾਅਵਾ, ਕਿਹਾ- ਗੈਰ-ਕਾਨੂੰਨੀ ਮਾਈਨਿੰਗ 'ਚ ਸ਼ਾਮਲ ਵਿਧਾਇਕਾਂ ਬਾਰੇ ਸੋਨੀਆ ਨੂੰ ਦਿੱਤੀ ਸੀ ਜਾਣਕਾਰੀ
ਇਸ ਤੋਂ ਪਹਿਲਾਂ 19 ਜਨਵਰੀ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਸਰਕਾਰ ਦੇਸ਼ ਦੇ ਖਿਲਾਫ 'ਸਾਜ਼ਿਸ਼ ਕਰਨ ਵਾਲਿਆਂ' ਖਿਲਾਫ ਕਾਰਵਾਈ ਕਰਨਾ ਜਾਰੀ ਰੱਖੇਗੀ। ਉਸ ਨੇ ਕਿਹਾ ਸੀ, ਮੈਂ ਉਸ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਸਨ। ... ਮੈਨੂੰ ਖੁਸ਼ੀ ਹੈ ਕਿ ਦੁਨੀਆ ਭਰ ਦੇ ਕਈ ਵੱਡੇ ਦੇਸ਼ਾਂ ਨੇ ਇਸ ਦਾ ਨੋਟਿਸ ਲਿਆ ਹੈ। ਯੂਟਿਊਬ ਵੀ ਅੱਗੇ ਆਇਆ ਅਤੇ ਉਨ੍ਹਾਂ ਨੂੰ ਬਲਾਕ ਕਰਨ ਦੀ ਕਾਰਵਾਈ ਕੀਤੀ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਿਛਲੇ ਸਾਲ ਦਸੰਬਰ ਵਿੱਚ, ਖੁਫੀਆ ਏਜੰਸੀਆਂ ਦੇ ਨਾਲ ਇੱਕ ਤਾਲਮੇਲ ਦੀ ਕੋਸ਼ਿਸ਼ ਵਿੱਚ, 20 ਯੂਟਿਊਬ ਚੈਨਲਾਂ ਅਤੇ ਦੋ ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਆਦੇਸ਼ ਦਿੱਤੇ ਕਿਉਂਕਿ ਉਹ ਭਾਰਤ ਵਿਰੋਧੀ ਪ੍ਰਚਾਰ ਅਤੇ ਫਰਜ਼ੀ ਖ਼ਬਰਾਂ ਫੈਲਾ ਰਹੇ ਸਨ।
ਇਹ ਵੀ ਪੜੋ:ਟਿਕਟਾਂ ਦੀ ਵੰਡ: ਕਾਂਗਰਸ, ਅਕਾਲੀ ਦਲ ਅਤੇ 'ਆਪ' ਦੀ ਪਹਿਲੀ ਪਸੰਦ ਸਿੱਖ, ਭਾਜਪਾ ਨੇ ਚੁਣੇ ਹਿੰਦੂ ਚਿਹਰੇ
ਮੰਤਰਾਲੇ ਨੇ ਕਿਹਾ ਸੀ ਕਿ ਇਨ੍ਹਾਂ ਚੈਨਲਾਂ ਦੀ ਵਰਤੋਂ 'ਕਸ਼ਮੀਰ, ਭਾਰਤੀ ਫੌਜ, ਭਾਰਤ ਵਿਚ ਘੱਟ ਗਿਣਤੀ ਭਾਈਚਾਰਿਆਂ, ਰਾਮ ਮੰਦਰ, ਜਨਰਲ ਬਿਪਿਨ ਰਾਵਤ ਆਦਿ' ਵਰਗੇ ਵਿਸ਼ਿਆਂ 'ਤੇ ਤਾਲਮੇਲ ਨਾਲ ਵੰਡਣ ਵਾਲੀ ਸਮੱਗਰੀ ਪੋਸਟ ਕਰਨ ਲਈ ਕੀਤੀ ਜਾ ਰਹੀ ਸੀ।