ਮੁੰਬਈ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਸ਼ਲੀਲਤਾ ਦੇ ਮਾਮਲੇ (pornography case) 'ਚ ਘਿਰੇ ਕਾਰੋਬਾਰੀ ਰਾਜ ਕੁੰਦਰਾ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ (Money laundering case registered against Raj Kundra) ਕੀਤਾ ਹੈ। ਮੁੰਬਈ ਪੁਲਿਸ ਨੇ ਵੀ 2021 ਵਿੱਚ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਈਡੀ ਕੁੰਦਰਾ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਹੋਰਨਾਂ ਮੁਲਜ਼ਮਾਂ ਸਮੇਤ ਹੋਰ ਮੁਲਜ਼ਮਾਂ ਦੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜੋ:ਲਾਲ ਰੰਗ ਦੀ ਡਰੈੱਸ ਵਿੱਚ ਫੁੱਲ ਲੱਗ ਰਹੀ ਹੈ ਬਿੱਗ ਬੌਸ' ਵਿਜੇਤਾ ਤੇਜਸਵੀ ਪ੍ਰਕਾਸ਼
ਈਡੀ ਦੇ ਸੂਤਰਾਂ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਪਿਛਲੇ ਹਫ਼ਤੇ ਕੇਸ ਦਰਜ ਕੀਤਾ ਗਿਆ ਸੀ। ਈਡੀ ਕੁਝ ਦਿਨਾਂ ਬਾਅਦ ਮਾਮਲੇ ਨਾਲ ਜੁੜੇ ਲੋਕਾਂ ਨੂੰ ਸੰਮਨ ਜਾਰੀ ਕਰੇਗਾ। ਰਾਜ ਕੁੰਦਰਾ ਨੂੰ 19 ਜੁਲਾਈ ਨੂੰ 11 ਹੋਰਾਂ ਦੇ ਨਾਲ ਕਥਿਤ ਤੌਰ 'ਤੇ ਅਸ਼ਲੀਲ ਫਿਲਮਾਂ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਕੁੰਦਰਾ 'ਤੇ 'ਹੌਟਸ਼ਾਟ' ਮੋਬਾਈਲ ਐਪ ਦੀ ਵਰਤੋਂ ਕਰਕੇ ਕਥਿਤ ਤੌਰ 'ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਵੰਡਣ ਦੇ ਦੋਸ਼ ਲਾਏ ਗਏ ਸਨ।
ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸਤੰਬਰ 'ਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ (Shilpa Shetty Husband) ਕਾਰੋਬਾਰੀ ਰਾਜ ਕੁੰਦਰਾ ਖਿਲਾਫ ਅਸ਼ਲੀਲ ਸਮੱਗਰੀ ਪੇਸ਼ ਕਰਨ ਦੇ ਦੋਸ਼ 'ਚ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ। ਕੁੰਦਰਾ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਸ ਨੂੰ ਝੂਠਾ ਫਸਾਇਆ ਗਿਆ ਹੈ।
ਇਹ ਵੀ ਪੜੋ:ਗਿਆਨਵਾਪੀ ਮਸਜਿਦ ਵਿਵਾਦ ਮੁੱਦੇ ਉੱਤੇ ਅਦਾਕਾਰਾ ਕੰਗਨਾ ਰਣੌਤ ਦਾ ਬਿਆਨ