ਨਵੀਂ ਦਿੱਲੀ: ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ (Venkaiah Naidu) ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਉਨ੍ਹਾਂ ਨੂੰ ਅੱਜ ਸੰਸਦ 'ਚ ਵਿਦਾਇਗੀ ਦਿੱਤੀ ਜਾਵੇਗੀ, ਜਿਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੇ ਭਾਸ਼ਣ ਨਾਲ ਹੋਵੇਗੀ। ਹੁਣ ਉਨ੍ਹਾਂ ਦੀ ਜਗ੍ਹਾ ਜਗਦੀਪ ਧਨਖੜ (Jagdeep Dhankhar) ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਹੋਣਗੇ। ਵੈਂਕਈਆ ਦੇ ਵਿਦਾਇਗੀ ਸਮਾਰੋਹ ਦੌਰਾਨ ਪੀਐਮ ਮੋਦੀ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਸਾਰੇ ਨੇਤਾ ਮੌਜੂਦ ਰਹਿਣਗੇ।
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਵਿਦਾਈ, ਪੀਐਮ ਮੋਦੀ ਨੇ ਕਿਹਾ- 'ਇਹ ਬਹੁਤ ਭਾਵੁਕ ਪਲ ਹੈ'
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ (Venkaiah Naidu) 10 ਅਗਸਤ ਨੂੰ ਅਹੁਦਾ ਛੱਡ ਦੇਣਗੇ ਅਤੇ ਜਗਦੀਪ ਧਨਖੜ (Jagdeep Dhankhar) 11 ਅਗਸਤ ਨੂੰ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।
ਯਾਦਗਾਰੀ ਚਿੰਨ੍ਹ ਭੇਟ ਕਰਕੇ ਦੇਣਗੇ ਵਿਦਾਈ: ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੌਰਾਨ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਨਗੇ। ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਬੁੱਧਵਾਰ ਯਾਨੀ 10 ਅਗਸਤ ਨੂੰ ਅਹੁਦਾ ਛੱਡ ਦੇਣਗੇ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਜਗਦੀਪ ਧਨਖੜ 11 ਅਗਸਤ ਵੀਰਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ।
ਜਗਦੀਪ ਧਨਖੜ 11 ਅਗਸਤ ਨੂੰ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ: ਜਗਦੀਪ ਧਨਖੜ ਨੇ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਐਤਵਾਰ ਰਾਤ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਧਨਖੜ ਅਤੇ ਉਨ੍ਹਾਂ ਦੀ ਪਤਨੀ ਸੁਦੇਸ਼ ਦਾ ਵੈਂਕਈਆ ਨਾਇਡੂ ਅਤੇ ਉਨ੍ਹਾਂ ਦੀ ਪਤਨੀ ਊਸ਼ਾ ਨਾਇਡੂ ਨੇ ਸਵਾਗਤ ਕੀਤਾ। ਦੱਸਿਆ ਜਾਂਦਾ ਹੈ ਕਿ ਇਹ ਬੈਠਕ ਕਰੀਬ ਅੱਧਾ ਘੰਟਾ ਚੱਲੀ ਅਤੇ ਬਾਅਦ 'ਚ ਨਾਇਡੂ ਨੇ ਧਨਖੜ ਨੂੰ ਨਿਵਾਸ ਅਤੇ ਸਕੱਤਰੇਤ ਦਾ ਦੌਰਾ ਕਰਵਾਇਆ।
ਇਹ ਵੀ ਪੜ੍ਹੋ:J&K: ਅੱਤਵਾਦੀ ਫੰਡਿੰਗ ਮਾਮਲੇ 'ਚ ਡੋਡਾ ਅਤੇ ਜੰਮੂ ਜ਼ਿਲ੍ਹੇ 'ਚ NIA ਦੀ ਛਾਪੇਮਾਰੀ