ਨਵੀਂ ਦਿੱਲੀ / ਪੰਜਾਬ :ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 3,008 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਵੀਰਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 12, 692 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 13 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,396 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਵੀਰਵਾਰ ਨੂੰ 6 ਮੌਤਾਂ ਦਰਜ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.8 ਫ਼ੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 68, 321 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.73 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.71 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,92,481 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,10, 522 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 59 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-17, ਜਲੰਧਰ-11, ਅੰਮ੍ਰਿਤਸਰ-6, ਲੁਧਿਆਣਾ-06, ਫਿਰੋਜ਼ਪੁਰ-5, ਕਪੂਰਥਲਾ-4, ਬਠਿੰਡਾ-3, ਰੋਪੜ-3, ਪਟਿਆਲਾ-2, ਗੁਰਦਾਸਪੁਰ-1 ਅਤੇ ਪਠਾਨਕੋਟ-1 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.05 ਫੀਸਦੀ ਦਰਜ ਹੋਈ ਹੈ। ਤਿੰਨ ਮਰੀਜ ਆਕਸੀਜਨ ਸਪੋਰਟ 'ਤੇ ਹਨ। ਉੱਥੇ ਹੀ ਇਕ ਹੋਰ ਮਰੀਜ਼, ਜੋ ਕਿ ਵੈਂਟੀਲੇਟਰ ਉੱਤੇ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲੁਧਿਆਣਾ ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।