ਪੰਜਾਬ

punjab

ETV Bharat / bharat

Coronavirus Update : ਫਿਰ ਡਰਾ ਰਿਹੈ ਕੋਰੋਨਾ, ਦੇਸ਼ 'ਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ, ਜਾਣੋ ਪੰਜਾਬ 'ਚ ਕੋਰੋਨਾ ਸਥਿਤੀ - Coronavirus Recovery rate in India

Coronavirus Update : ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ, ਤਾਂ ਭਾਰਤ 'ਚ ਕੋਰੋਨਾਵਾਇਰਸ ਦੇ ਕੁੱਲ 10, 300 ਐਕਟਿਵ ਮਾਮਲੇ ਦਰਜ ਹੋਏ ਹਨ। ਜੇਕਰ, ਪੰਜਾਬ ਵਿੱਚ ਕੋਰੋਨਾਵਾਇਰਸ ਦੇ ਸੋਮਵਾਰ ਨੂੰ 26 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ 142 ਕੋਰੋਨਾ ਮਾਮਲੇ ਐਕਟਿਵ ਹਨ।

Coronavirus Update
Coronavirus Update

By

Published : Mar 28, 2023, 11:16 AM IST

ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਹੈਰਾਨ ਕਰ ਦੇਣ ਵਾਲੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 1,803 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 05, 952 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 10 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 932 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਸੋਮਵਾਰ ਨੂੰ ਵੀ 4 ਮੌਤਾਂ ਦਰਜ ਹੋਈਆਂ ਹਨ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.89 ਫ਼ੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 64, 815, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.19 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.35 ਫੀਸਦੀ ਦਰਜ ਹੋਈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,54,022 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 56,551 ਨਮੂਨੇ ਲਏ।

ਦੇਸ਼ 'ਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ, ਜਾਣੋ ਪੰਜਾਬ 'ਚ ਕੋਰੋਨਾ ਸਥਿਤੀ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 26 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-6, ਜਲੰਧਰ-6, ਲੁਧਿਆਣਾ-6, ਪਟਿਆਲਾ-3, ਸੰਗਰੂਰ-2, ਬਠਿੰਡਾ-1, ਪਠਾਨਕੋਟ-1 ਅਤੇ ਰੋਪੜ ਤੋਂ 1 ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 12 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਇਨ੍ਹਾਂ ਵਿੱਚ ਗੁਰਦਾਸਪੁਰ-1, ਜਲੰਧਰ-4, ਮੋਹਾਲੀ-1, ਹੁਸ਼ਿਆਰਪੁਰ-1, ਮੋਗਾ-2, ਪਟਿਆਲਾ-1 ਅਤੇ ਰੋਪੜ-2 ਕੋਰੋਨਾ ਵਾਇਰਸ ਪੀੜਤ ਠੀਕ ਹੋ ਕੇ ਵਾਪਸ ਘਰ ਪਰਤੇ ਹਨ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 27 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 984 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 142 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 326 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ:Amritpal News: ਅੰਮ੍ਰਿਤਪਾਲ ਸਿੰਘ ਦੇ ਨੇਪਾਲ ਲੁਕੇ ਹੋਣ ਦਾ ਖ਼ਦਸ਼ਾ, ਭਾਰਤ ਨੇ ਨੇਪਾਲ ਨਾਲ ਕੀਤਾ ਸਿੱਧਾ ਸੰਪਰਕ

ABOUT THE AUTHOR

...view details