ਜੰਮੂ-ਕਸ਼ਮੀਰ:ਜੰਮੂ-ਕਸ਼ਮੀਰ ਵਿੱਚ ਕੁਦਰਤੀ ਆਫ਼ਤਾਂ ਦਾ ਸੰਕਟ ਜਾਰੀ ਹੈ। ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਮੰਗਲਵਾਰ ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਨਾਲ ਇਕ ਟਰੱਕ ਪਲਟ ਗਿਆ। ਇਸ ਹਾਦਸੇ ਕਾਰਨ ਟਰੱਕ ਦੀ ਲਪੇਟ 'ਚ ਆਉਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੋ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ, ਹਾਦਸਾ ਬਨਿਹਾਲ ਸ਼ਹਿਰ ਕੋਲ (Landslide In Jammu-Srinagar Highway) ਕੌਮੀ ਮਾਰਗ ਦੇ ਸ਼ੇਰਬੀਬੀ ਖੰਡ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਤੁਰੰਤ ਹੀ ਲਾਸ਼ਾਂ ਨੂੰ ਬਰਾਮਦ ਕਰਨ ਲਈ ਰੈਸਕਿਊ ਚਲਾਇਆ ਗਿਆ ਅਤੇ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਐਸਡੀਐਚ ਬਨਿਹਾਲ ਭੇਜ ਦਿੱਤਾ ਗਿਆ।
Landslide In Jammu-Srinagar Highway: ਜੰਮੂ-ਸ੍ਰੀਨਗਰ ਹਾਈਵੇ 'ਤੇ ਢਿੱਗਾਂ ਡਿੱਗਣ ਕਾਰਨ 4 ਲੋਕਾਂ ਦੀ ਮੌਤ
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਕਾਰਨ ਇਕ ਟਰੱਕ ਪਲਟ ਗਿਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ (Landslide In Jammu-Srinagar) ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।
Published : Sep 12, 2023, 10:46 AM IST
ਮ੍ਰਿਤਕਾਂ ਦੇ ਪਰਿਵਾਰ ਨੂੰ ਦਿੱਤੀ ਜਾਣਕਾਰੀ: ਇਕ ਹੋਰ ਮੀਡੀਆਂ ਏਜੰਸੀ ਨੂੰ ਦਿੱਤੇ ਬਿਆਨ ਮੁਤਾਬਕ, ਰਾਮਬਨ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੌਜ ਅਤੇ ਹੋਰ ਬਚਾਅ ਦਲ ਫਿਲਹਾਲ ਘਟਨਾ ਵਾਲੀ ਥਾਂ ਉੱਤੇ ਰਾਹਤ ਕਾਰਜ ਦਾ ਕੰਮ ਕਰ ਰਹੇ ਹਨ। ਹਾਦਸੇ ਦੀ ਸੂਚਨਾ ਮਿਲਣ ਉੱਤੇ ਪੁਲਿਸ ਮੌਕੇ ਉੱਤੇ ਪਹੁੰਚੀ। ਐਨਐਚ-44 ਉੱਤੇ ਬਨਿਹਾਲ ਵਿੱਚ ਇੱਕ ਟਰੱਕ ਕਥਿਤ ਤੌਰ ਉੱਤੇ ਇੱਕ ਚਟਾਨ ਨਾਲ ਟਕਰਾ ਗਿਆ। ਰਾਮਬਨ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਇਹ ਪਤਾ ਲਗਾਉਣ ਲਈ ਜਾਂਚ ਚੱਲ ਰਹੀ ਹੈ ਕਿ ਕਿਤੇ ਕੋਈ ਹੋਰ ਪੀੜਤ ਇੱਥੇ ਮੌਜੂਦ ਨਾ ਹੋਵੇ। ਦੱਸ ਦੇਈਏ ਕਿ 270 ਕਿਲੋਮੀਟਰ ਲੰਬਾ ਜੰਮੂ ਅਤੇ ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਕਸ਼ਮੀਰ ਨੂੰ ਬਾਕੀ ਦੁਨੀਆ ਨਾਲ ਜੋੜਨ ਵਾਲਾ ਇਕਲੌਤਾ ਰਸਤਾ ਹੈ।
ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧੀਆਂ: ਦੱਸ ਦੇਈਏ ਕਿ ਹਾਲ ਹੀ ਵਿੱਚ, ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਸਮਾਪਤ ਹੋਈ ਅਮਰਨਾਥ ਯਾਤਰਾ ਦੌਰਾਨ ਵੀ ਜ਼ਮੀਨ ਖਿਸਕਣ ਕਾਰਨ ਯਾਤਰਾ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ ਸੀ। ਇਸ ਤੋਂ ਇਲਾਵਾ ਕਈ ਘਟਨਾਵਾਂ 'ਚ ਸਾਧਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਫ਼ਰ ਨਾ ਕਰਨ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਹਾਲਾਂਕਿ ਫੌਜ ਅਤੇ ਬਚਾਅ ਟੀਮਾਂ ਨੇ ਤਨਦੇਹੀ ਨਾਲ ਕੰਮ ਕਰਦੇ ਹੋਏ ਹਰ ਵਾਰ ਰਿਕਾਰਡ ਸਮੇਂ ਵਿੱਚ ਆਵਾਜਾਈ ਬਹਾਲ ਕਰਨ ਵਿੱਚ ਮਦਦ ਕੀਤੀ ਹੈ। (ਇਨਪੁਟ ਆਈਏਐਨਐਸ)