ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਮਾਂ ਨੇ ਕਥਿਤ ਤੌਰ 'ਤੇ ਆਪਣੀ ਦੋ ਮਹੀਨੇ ਦੀ ਧੀ ਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਮਾਲਵੀਆ ਨਗਰ ਥਾਣਾ ਖੇਤਰ ਦੇ ਚਿਰਾਗ ਦਿੱਲੀ ਪਿੰਡ ਦੀ ਹੈ।
ਗੁਆਂਢੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ। ਲੜਕੀ ਦੀ ਮਾਂ ਨੇ ਘਰ ਨੂੰ ਤਾਲਾ ਲਾਇਆ ਹੋਇਆ ਸੀ। ਲੋਕ ਉਸ ਦੇ ਘਰ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੀ ਕਾਫੀ ਦੇਰ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਕਾਫੀ ਪੁੱਛਗਿੱਛ ਤੋਂ ਬਾਅਦ ਵੀ ਲੜਕੀ ਨਹੀਂ ਮਿਲੀ। ਇੱਥੋਂ ਤੱਕ ਘਰ ਦੀ ਪਾਣੀ ਵਾਲੀ ਟੈਂਕੀ 'ਚ ਵੀ ਬੱਚੀ ਨੂੰ ਲੱਭਿਆ ਗਿਆ। ਇਸ ਤੋਂ ਬਾਅਦ ਘਰ ਦੇ ਅੰਦਰ ਤਲਾਸ਼ੀ ਲਈ ਗਈ ਤਾਂ ਬੱਚੀ ਦੀ ਲਾਸ਼ ਤੰਦੂਰ 'ਚੋਂ ਮਿਲੀ।