ਨਵੀਂ ਦਿੱਲੀ:ਉੱਤਰੀ ਦਿੱਲੀ ਦੇ ਬੁਰਾੜੀ ਥਾਣਾ ਖੇਤਰ 'ਚ ਇੱਕ ਔਰਤ ਦੀ ਨਾਬਾਲਗ ਬੇਟੀ ਨਾਲ ਉਸ ਦੇ ਲਿਵ-ਇਨ ਪਾਰਟਨਰ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉੱਤਰੀ ਦਿੱਲੀ ਤੋਂ ਸਾਹਮਣੇ ਆਈ ਘਿਣਾਉਣੀ ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ 29 ਸਾਲਾ ਵਿਅਕਤੀ ਖਿਲਾਫ ਬੁਰਾੜੀ ਪੁਲਿਸ ਸਟੇਸ਼ਨ ਵਿੱਚ 14 ਜਨਵਰੀ ਨੂੰ ਆਈਪੀਸੀ ਦੀ ਧਾਰਾ 376 ਅਤੇ 506 ਅਤੇ ਪੋਕਸੋ ਐਕਟ ਦੀ 6 ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਜੇਲ੍ਹ ਵਿੱਚ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ ਗਿਆ।
ਸ਼ਰਮਨਾਕ ! ਦਿੱਲੀ 'ਚ ਮਾਂ ਦੇ ਲਿਵ-ਇਨ ਪਾਰਟਨਰ ਨੇ ਕੀਤਾ ਨਾਬਾਲਗ ਧੀ ਨਾਲ ਬਲਾਤਕਾਰ - livein partner raped minor
ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 14 ਸਾਲ ਦੀ ਨਾਬਾਲਗ ਲੜਕੀ ਨਾਲ ਉਸਦੀ ਮਾਂ ਦੇ ਲਿਵ-ਇਨ ਪਾਰਟਨਰ ਨੇ ਬਲਾਤਕਾਰ ਕੀਤਾ। ਪੁਲਿਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
Published : Jan 18, 2024, 12:53 PM IST
14 ਸਾਲਾ ਨਾਬਾਲਗ ਨਾਲ ਬਲਾਤਕਾਰ ਦੀ ਸ਼ਿਕਾਇਤ :ਉੱਤਰੀ ਜ਼ਿਲ੍ਹੇ ਦੇ ਡੀਸੀਪੀ ਮਨੋਜ ਕੁਮਾਰ ਮੀਨਾ ਨੇ ਦੱਸਿਆ ਕਿ ਬੁਰਾੜੀ ਥਾਣੇ ਵਿੱਚ ਇੱਕ ਔਰਤ ਨੇ ਦੱਸਿਆ ਕਿ ਉਸ ਦੀ 14 ਸਾਲਾ ਨਾਬਾਲਗ ਧੀ ਨਾਲ ਉਸ ਦੇ ਆਪਣੇ ਹੀ ਲਿਵ-ਇਨ ਸਾਥੀ ਨੇ ਬਲਾਤਕਾਰ ਕੀਤਾ ਹੈ। ਪੁੱਛਗਿੱਛ ਦੌਰਾਨ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਲੋਨੀ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮ ਉਸ ਨਾਲ ਪਿਛਲੇ ਅੱਠ ਸਾਲਾਂ ਤੋਂ ਰਹਿ ਰਿਹਾ ਸੀ। ਇਸ ਰਿਸ਼ਤੇ ਤੋਂ ਉਸ ਦਾ ਇੱਕ ਪੁੱਤਰ ਵੀ ਹੈ। ਔਰਤ ਦੇ ਪਹਿਲੇ ਵਿਆਹ ਤੋਂ ਤਿੰਨ ਬੱਚੇ ਹਨ।
- ਲੁਧਿਆਣਾ ਰੇਪ ਮਾਮਲੇ 'ਚ ਮੁਲਜ਼ਮ ਦੀ ਨਹੀਂ ਹੋਈ ਗ੍ਰਿਫ਼ਤਾਰੀ, ਪੁਲਿਸ ਨੇ ਕੀਤਾ ਖੁਲਾਸਾ
- ਪੰਜਾਬ ਪੁਲਿਸ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ; 3 ਪੁਲਿਸਕਰਮੀਆਂ ਦੀ ਮੌਤ, ਕਈ ਗੰਭੀਰ ਜ਼ਖ਼ਮੀ, ਸੀਐਮ ਮਾਨ ਵਲੋਂ ਵਿੱਤੀ ਸਹਾਇਤਾ ਦਾ ਐਲ਼ਾਨ
- ਬਾਬੇ ਨਾਨਕ ਦੀ ਤੱਕੜੀ ਨਾਲੇ ਅਕਾਲੀ ਦਲ ਦੀ ਤੱਕੜੀ ਦੀ ਤੁਲਨਾ ਦਾ ਹਰਸਿਮਰਤ ਕੌਰ ਬਾਦਲ 'ਤੇ ਇਲਜ਼ਾਮ, ਸੀਐੱਮ ਮਾਨ ਨੇ ਐੱਸਜੀਪੀਸੀ ਪ੍ਰਧਾਨ ਤੋਂ ਪੁੱਛਿਆ ਸਵਾਲ
ਘਰ ਵਿੱਚ ਇਕੱਲੀ ਸੀ ਪੀੜਤ ਬੱਚੀ: ਪੀੜਤ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ ਸਾਲ 14 ਜੁਲਾਈ ਨੂੰ ਆਪਣੇ ਬੱਚਿਆਂ ਨੂੰ ਘਰ ਛੱਡ ਕੇ ਹਸਪਤਾਲ ਗਈ ਸੀ ਕਿ ਅਚਾਨਕ ਪਿੱਛੋਂ ਉਸ ਦਾ ਪਾਰਟਨਰ ਘਰ ਆਇਆ ਅਤੇੇ ਬੱਚਿਆਂ ਦੇ ਘਰ 'ਚ ਇਕੱਲੇ ਹੋਣ ਦਾ ਫਾਇਦਾ ਉਠਾਉਂਦੇ ਹੋਏ ਉਸ ਦੀ ਬੇਟੀ ਨਾਲ ਬਲਾਤਕਾਰ ਕੀਤਾ। ਮੁਲਜ਼ਮ ਨੇ ਇਸ ਵਾਰਦਾਤ ਨੂੰ ਕਈ ਵਾਰ ਅੰਜਾਮ ਦਿੱਤਾ, ਜਿਸ ਬਾਰੇ ਔਰਤ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਔਰਤ ਦੀ ਸ਼ਿਕਾਇਤ ਅਤੇ ਨਾਬਾਲਗ ਪੀੜਤਾ ਦੇ ਬਿਆਨ ਅਤੇ ਉਸਦੀ ਮੈਡੀਕਲ ਜਾਂਚ ਰਿਪੋਰਟ ਦੇ ਆਧਾਰ 'ਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪੀੜਤਾ ਦੀ ਮੈਡੀਕਲ ਕਾਊਂਸਲਿੰਗ ਵੀ ਕੀਤੀ ਗਈ।