ਪੰਜਾਬ

punjab

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ 'ਚ ਕਰਨਗੇ ਕਾਂਗਰਸ ਦੀ ਅਗਵਾਈ

By

Published : Mar 11, 2021, 10:14 PM IST

ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਤੇ ਉਪ ਨੇਤਾ ਗੌਰਵ ਗੋਗੋਈ ਵਿਧਾਨ ਸਭਾ ਚੋਣਾਂ ਵਿੱਚ ਰੁੱਝੇ ਹੋਏ ਹਨ। ਇਸ ਦੇ ਮੱਦੇਨਾਜ਼ਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ 'ਚ ਕਾਂਗਰਸ ਦੀ ਅਗਵਾਈ ਕਰਨਗੇ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ 'ਚ ਕਰਨਗੇ ਕਾਂਗਰਸ ਦੀ ਅਗਵਾਈ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ 'ਚ ਕਰਨਗੇ ਕਾਂਗਰਸ ਦੀ ਅਗਵਾਈ

ਚੰਡੀਗੜ੍ਹ: ਸਾਂਸਦ ਰਵਨੀਤ ਸਿੰਘ ਬਿੱਟੂ ਸੰਸਦ ਦੇ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ। ਰਵਨੀਤ ਸਿੰਘ ਬਿੱਟੂ ਅਜਿਹਾ ਕਰਨਗੇ ਕਿਉਂਕਿ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ ਤੇ ਉਪ ਨੇਤਾ ਗੌਰਵ ਗੋਗੋਈ ਵਿਧਾਨ ਸਭਾ ਚੋਣਾਂ ਵਿੱਚ ਰੁੱਝੇ ਹੋਏ ਹਨ। ਚੌਧਰੀ ਨੇ ਇਹ ਜਾਣਕਾਰੀ ਲੋਕ ਸਭਾ ਦੇ ਸਪੀਕਰ ਨਾਲ ਗੱਲਬਾਤ ਦੌਰਾਨ ਦਿੱਤੀ।

ਲੋਕ ਸਭਾ ਮੈਂਬਰ ਤੇ ਕਾਂਗਰਸ ਨੇਤਾ ਰਵਨੀਤ ਸਿੰਘ ਬਿੱਟੂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਕਰਕੇ ਕਾਫ਼ੀ ਚਰਚਾ ਵਿੱਚ ਰਹੇ ਹਨ। ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਲੋਕ ਸਭਾ ਮੈਂਬਰ ਬਿੱਟੂ ਕੇਂਦਰੀ ਚੈਂਬਰ ਪਹੁੰਚੇ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕੀਤੀ ਸੀ। ਉਨ੍ਹਾਂ ‘ਕਾਲਾ ਕਾਨੂੰਨ ਵਾਪਸ ਲੈ ਜਾਓ’ ਦੇ ਨਾਅਰੇ ਲਗਾਏ ਸੀ।

ਦੱਸ ਦਈਏ ਕਿ ਬਿੱਟੂ ਅਕਸਰ ਆਪਣੇ ਬਿਆਨਾਂ ਕਰਕੇ ਵਿਵਾਦਾਂ 'ਚ ਵੀ ਰਹਿੰਦੇ ਹਨ। ਇਹ ਉਹੀ ਰਵਨੀਤ ਸਿੰਘ ਬਿੱਟੂ ਹਨ, ਜਿਨ੍ਹਾਂ ਨੇ ਯੋਗੇਂਦਰ ਯਾਦਵ 'ਤੇ ਦਿੱਲੀ ਹਿੰਸਾ ਵਿੱਚ ਸਾਜਿਸ਼ ਰਚਣ ਦਾ ਦੋਸ਼ ਲਾਇਆ ਸੀ।

ਜਾਣੋ, ਕੌਣ ਹਨ ਰਵਨੀਤ ਬਿੱਟੂ

  • 45 ਸਾਲਾਂ ਰਵਨੀਤ ਬਿੱਟੂ ਤਿੰਨ ਵਾਰ, ਸਭ ਤੋਂ ਪਹਿਲਾਂ 2009 ਵਿੱਚ ਆਨੰਦਪੁਰ ਸਾਹਿਬ ਹਲਕੇ ਤੋਂ ਅਤੇ ਫਿਰ 2014 ਅਤੇ 2019 ਵਿੱਚ ਲੁਧਿਆਣਾ ਤੋਂ ਲੋਕ ਸਭਾ ਲਈ ਸੰਸਦ ਮੈਂਬਰ ਚੁਣੇ ਗਏ ਸਨ।
  • 1995 ਵਿੱਚ ਕਤਲ ਕੀਤੇ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੂੰ ਅਗਸਤ ਵਿੱਚ ਲੋਕ ਸਭਾ ਵਿੱਚ ਕਾਂਗਰਸ ਦਾ ਵ੍ਹਿਪ ਨਿਯੁਕਤ ਕੀਤਾ ਗਿਆ ਸੀ।
  • ਪੰਜਾਬ ਤੋਂ ਇੱਕ ਯੂਥ ਨੇਤਾ, ਉਹ ਲੋਕਤੰਤਰੀ ਚੋਣਾਂ ਦੇ ਜ਼ਰੀਏ ਪੰਜਾਬ ਯੂਥ ਕਾਂਗਰਸ ਵਿੱਚ ਚੁਣੇ ਜਾਣ ਵਾਲੇ ਪਹਿਲੇ ਨੇਤਾ ਸਨ, ਜਿਸ ਦੀ ਰਾਹੁਲ ਗਾਂਧੀ ਨੇ ਸ਼ੁਰੂਆਤ ਕੀਤੀ ਸੀ।

ABOUT THE AUTHOR

...view details