ਚੰਡੀਗੜ੍ਹ: ਬੇਅਦਬੀ ਅਤੇ ਕੋਰਕਪੂਰਾ ਗੋਲੀਕਾਂਡ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਐੱਸਆਈਟੀ(SIT) ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਗੋਲਕਾਂਡ ਮਾਮਲੇ ਵਿੱਚ ਐੱਸਆਈਟੀ (SIT) ਨੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਜਿਸ ਤੋਂ ਮਗਰੋਂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੁੱਛਗਿੱਛ ਨੂੰ ਮੁਲਤਵੀ ਕਰਨ ਲਈ ਚਿੱਠੀ ਲਿਖੀ ਸੀ। ਜਿਸ ਦੇ ਚੱਲਦਿਆਂ ਅੱਜ ਪ੍ਰਕਾਸ਼ ਸਿੰਘ ਬਾਦਲ (Parkash Singh Badal) ਐੱਸਆਈਟੀ (SIT) ਅੱਗੇ ਪੇਸ਼ ਹੋਣਗੇ।
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਚੰਡੀਗੜ੍ਹ ਦੇ ਸੈਕਟਰ 4 'ਚ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਚ ਰਹਿ ਰਹੇ ਹਨ। ਜਿਥੇ ਉਹ ਐੱਸਆਈਟੀ (SIT) ਦੇ ਸਾਹਮਣੇ ਪੇਸ਼ ਹੋ ਕੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਕਹਿਣਾ ਕਿ ਉਨ੍ਹਾਂ ਦੀ ਸਿਹਤ ਅਜੇ ਵੀ ਠੀਕ ਨਹੀਂ ਹੈ ਪਰ ਫਿਰ ਵੀ ਉਹ ਕਾਨੂੰਨ ਦੀ ਪਾਲਣਾ ਕਰਦੇ ਹੋਏ ਐੱਸਆਈਟੀ (SIT) ਅੱਗੇ ਪੇਸ਼ ਹੋਣਗੇ।