ਮੁੰਬਈ: ਅਰਬਪਤੀ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਧਮਕੀ ਮਿਲੀ (Mukesh Ambani family receives threat call) ਹੈ। ਮੁੰਬਈ ਪੁਲਿਸ ਦੇ ਅਨੁਸਾਰ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਲੈਂਡਲਾਈਨ ਨੰਬਰ 'ਤੇ ਅੱਜ ਦੁਪਹਿਰ 12.57 ਵਜੇ ਇੱਕ ਅਣਪਛਾਤੇ ਨੰਬਰ ਤੋਂ ਇੱਕ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਹਸਪਤਾਲ ਨੂੰ ਉਡਾਉਣ ਦੀ ਧਮਕੀ ਦਿੱਤੀ।
ਇਸ ਦੇ ਨਾਲ ਹੀ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਦੇ ਨਾਂ 'ਤੇ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਪੁਲਿਸ ਨੇ ਦੱਸਿਆ ਕਿ ਇਸ ਜੁਰਮ ਦੇ ਸਬੰਧ ਵਿੱਚ ਡੀਬੀ ਮਾਰਗ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਾਲ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਡੀਬੀ ਮਾਰਗ ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਅਗਸਤ 'ਚ ਇਕ ਜੌਹਰੀ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਸ ਨੇ ਹਸਪਤਾਲ 'ਚ ਫੋਨ ਕਰਕੇ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
ਫਰਵਰੀ 2021 ਵਿੱਚ, ਅੰਬਾਨੀ ਦੀ ਦੱਖਣੀ ਮੁੰਬਈ ਸਥਿਤ ਰਿਹਾਇਸ਼ 'ਐਂਟੀਲੀਆ' ਨੇੜੇ ਵਿਸਫੋਟਕਾਂ ਨਾਲ ਭਰੀ ਇੱਕ ਸਪੋਰਟਸ ਯੂਟੀਲਿਟੀ ਵ੍ਹੀਕਲ (SUV) ਮਿਲੀ ਸੀ। ਬਾਅਦ ਵਿੱਚ ਘਟਨਾ ਦੇ ਸਬੰਧ ਵਿੱਚ ਤਤਕਾਲੀ ਪੁਲਿਸ ਅਧਿਕਾਰੀ ਸਚਿਨ ਵਾਜੇ ਸਮੇਤ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜੋ:ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਈਲਟ ਦੀ ਹੋਈ ਮੌਤ