ਗੁਰੂਗ੍ਰਾਮ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ (mulayam singh yadav death) ਹੋ ਗਿਆ ਹੈ। ਮੁਲਾਇਮ ਸਿੰਘ ਯਾਦਵ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਸਵੇਰੇ 8:16 'ਤੇ ਆਖਰੀ ਸਾਹ (Mulayam Singh Yadav passes away) ਲਿਆ। ਮੁਲਾਇਮ ਸਿੰਘ ਯਾਦਵ ਨੂੰ 22 ਅਗਸਤ ਨੂੰ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। 1 ਅਕਤੂਬਰ ਦੀ ਰਾਤ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਸੀ। ਮੇਦਾਂਤਾ ਦੇ ਡਾਕਟਰਾਂ ਦਾ ਪੈਨਲ ਮੁਲਾਇਮ ਸਿੰਘ ਯਾਦਵ ਦਾ ਇਲਾਜ ਕਰ ਰਿਹਾ ਸੀ।
ਅਖਿਲੇਸ਼ ਯਾਦਵ ਪਿਤਾ ਦੀ ਮ੍ਰਿਤਕ ਦੇਹ ਨੂੰ ਮੇਦਾਂਤਾ ਤੋਂ ਲੈ ਕੇ ਸੈਫਈ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਮੁਤਾਬਕ ਮੁਲਾਇਮ ਸਿੰਘ ਯਾਦਵ ਦਾ ਸਸਕਾਰ ਸੈਫਈ 'ਚ ਹੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੁਲਾਇਮ ਸਿੰਘ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੇਦਾਂਤਾ ਹਸਪਤਾਲ ਪਹੁੰਚੇ ਸਨ।
ਮੁਲਾਇਮ ਸਿੰਘ ਯਾਦਵ ਦੇ ਬੇਟੇ ਅਖਿਲੇਸ਼ ਯਾਦਵ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ (Akhilesh Yadav Reached Medanta Hospital) ਪਹੁੰਚੇ ਸਨ। ਇਸ ਦੌਰਾਨ ਰਾਮ ਗੋਪਾਲ ਯਾਦਵ, ਪ੍ਰਤੀਕ ਯਾਦਵ ਅਤੇ ਧਰਮਿੰਦਰ ਯਾਦਵ ਸਮੇਤ ਕਈ ਪਰਿਵਾਰਕ ਮੈਂਬਰ ਹਸਪਤਾਲ 'ਚ ਮੌਜੂਦ ਸਨ। ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਸਮਾਜਵਾਦੀ ਪਾਰਟੀ ਦੇ ਵਰਕਰ ਮੇਦਾਂਤਾ ਹਸਪਤਾਲ ਪਹੁੰਚਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਵਰਕਰਾਂ ਦਾ ਇਕੱਠ ਸੀ।