ਮੁੰਬਈ: ਮੁੰਬਈ ਦੇ ਤਾਜ ਹੋਟਲ ਵਿੱਚ 26 ਨਵੰਬਰ 2008 ਨੂੰ ਹੋਏ ਅੱਤਵਾਦੀ ਹਮਲੇ ਨੂੰ 12 ਸਾਲ ਬੀਤ ਚੁੱਕੇ ਹਨ। ਜਿਸ ਨੂੰ ਲੈ ਕੇ ਮਹਾਂਨਗਰ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਦੱਖਣੀ ਮੁੰਬਈ ਪੁਲਿਸ ਹੈੱਡਕੁਆਰਟਰ ਵਿਖੇ ਨਵੀਂ ਬਣੀ ਯਾਦਗਾਰ ਵਾਲੀ ਥਾਂ ‘ਤੇ ਹੋਵੇਗਾ। ਇਸ ਵਿੱਚ ਸ਼ਹੀਦ ਹੋਏ ਸੁਰੱਖਿਆ ਕਰਮਚਾਰੀਆਂ ਦੇ ਰਿਸ਼ਤੇਦਾਰ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਰੀ, ਮੁੱਖ ਮੰਤਰੀ ਉਧਵ ਠਾਕਰੇ, ਗ੍ਰਹਿ ਮੰਤਰੀ ਅਨਿਲ ਦੇਸ਼ਮੁਖ, ਡਾਇਰੈਕਟਰ ਜਨਰਲ ਪੁਲਿਸ ਸੁਬੋਧ ਕੁਮਾਰ ਜੈਸਵਾਲ, ਮੁੰਬਈ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।
ਦੱਸਦਈਏ ਕਿ 26 ਨਵੰਬਰ 2008 ਨੂੰ ਲਸ਼ਕਰ-ਏ-ਤੋਇਬਾ ਦੇ 10 ਅੱਤਵਾਦੀ ਸਮੁੰਦਰ ਦੇ ਰਸਤੇ ਇੱਥੇ ਪਹੁੰਚੇ ਅਤੇ ਫਾਇਰਿੰਗ ਕੀਤੀ। ਜਿਸ ਵਿੱਚ 18 ਸੁਰੱਖਿਆ ਕਰਮਚਾਰੀਆਂ ਸਮੇਤ 166 ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋਏ ਸਨ। ਇਸ ਸਮੇਂ ਦੌਰਾਨ, ਐਨ.ਐਸ.ਜੀ. ਅਤੇ ਹੋਰ ਸੁਰੱਖਿਆ ਬਲਾਂ ਨੇ 9 ਅੱਤਵਾਦੀ ਢੇਰ ਕੀਤੇ ਸਨ ਅਤੇ ਅਜਮਲ ਕਸਾਬ ਨਾਮ ਦੇ ਅੱਤਵਾਦੀ ਨੂੰ ਜ਼ਿੰਦਾ ਫੜ ਲਿਆ ਗਿਆ ਸੀ। ਜਿਸ ਨੂੰ 21 ਨਵੰਬਰ, 2012 ਨੂੰ ਫਾਂਸੀ ਦੇ ਦਿੱਤੀ ਗਈ ਸੀ।