ਮੁਜ਼ੱਫਰਨਗਰ:ਜ਼ਿਲ੍ਹੇ ਦੇ ਮਨਸੂਰਪੁਰ ਥਾਣਾ ਖੇਤਰ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਭੋਪਾ ਰੋਡ ਸਥਿਤ ਇਵਾਨ ਮਲਟੀ ਸਪੈਸ਼ਲਿਸਟ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਮਰੀਜ਼ ਦੇ ਢਿੱਡ ਵਿੱਚੋਂ 63 ਸਟੀਲ ਦੇ ਚੱਮਚ ਕੱਢੇ ਗਏ। ਡਾਕਟਰ ਮੁਤਾਬਕ ਮਰੀਜ਼ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਜਾਣਕਾਰੀ ਮੁਤਾਬਕ ਮਨਸੂਰਪੁਰ ਥਾਣਾ ਖੇਤਰ ਦੇ ਪਿੰਡ ਬੋਪੜਾ ਦਾ ਰਹਿਣ ਵਾਲਾ ਵਿਜੇ ਨਸ਼ੇ ਦਾ ਆਦੀ ਹੈ। ਇਸ ਕਾਰਨ ਵਿਜੇ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੇ ਸ਼ਾਮਲੀ ਸਥਿਤ ਨਸ਼ਾ ਛੁਡਾਊ ਕੇਂਦਰ 'ਚ ਕਰੀਬ ਇਕ ਮਹੀਨੇ ਤੱਕ ਰਿਹਾ।
ਇੱਥੇ ਉਸ ਦੀ ਸਿਹਤ ਵਿਗੜ ਗਈ ਤਾਂ ਪਰਿਵਾਰ ਵਾਲੇ ਉਸ ਨੂੰ ਮੁਜ਼ੱਫਰਨਗਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ। ਇੱਥੇ ਜਾਂਚ ਤੋਂ ਬਾਅਦ ਡਾਕਟਰ ਨੇ ਉਸ ਦਾ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਦੌਰਾਨ ਵਿਜੇ ਦੇ ਢਿੱਡ 'ਚੋਂ 63 ਸਟੀਲ ਦੇ ਚਮਚੇ ਨਿਕਲੇ। ਇਹ ਦੇਖ ਕੇ ਡਾਕਟਰ ਵੀ ਹੈਰਾਨ ਰਹਿ ਗਏ। ਹਾਲਾਂਕਿ ਆਪ੍ਰੇਸ਼ਨ ਤੋਂ ਬਾਅਦ ਵੀ ਵਿਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।