ਹਲਦਵਾਨੀ:ਨੈਨੀਤਾਲ ਜ਼ਿਲ੍ਹੇ ਦੇ ਅਧੌਦਾ ਪਿੰਡ ਨੇੜੇ ਇੱਕ ਜੀਪ ਖੱਡ ਵਿੱਚ ਡਿੱਗ ਗਈ। ਇਸ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਜੀਪ 'ਚ ਸਵਾਰ ਸਾਰੇ ਲੋਕ ਹਲਦਵਾਨੀ ਤੋਂ ਰੀਠਾ ਸਾਹਿਬ ਵੱਲ ਜਾ ਰਹੇ ਸਨ।
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਡੀ.ਆਰ.ਐੱਫ. ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਬਚਾਅ ਮੁਹਿੰਮ ਚਲਾਈ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨੈਨੀਤਾਲ 'ਚ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਦੱਸ ਦੇਈਏ ਕਿ ਉੱਤਰਾਖੰਡ ਵਿੱਚ ਵੀਰਵਾਰ ਨੂੰ ਤਿੰਨ ਹਾਦਸੇ ਹੋਏ ਹਨ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਵੀਰਵਾਰ ਦੁਪਹਿਰ ਨੂੰ ਟੀਹਰੀ 'ਚ ਵੀ ਇਕ ਕਾਰ ਡੂੰਘੀ ਖੱਡ 'ਚ ਡਿੱਗ ਗਈ ਸੀ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਪੌੜੀ ਜ਼ਿਲ੍ਹੇ ਵਿੱਚ ਵੀ ਵੀਰਵਾਰ ਸ਼ਾਮ ਨੂੰ ਇੱਕ ਕਾਰ ਖਾਈ ਵਿੱਚ ਡਿੱਗ ਗਈ ਸੀ। ਇਸ ਹਾਦਸੇ ਵਿਚ ਵੀ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਸ਼ਰਧਾਲੂ ਨੇ ਤਿਰੁਮਾਲਾ ਭਗਵਾਨ ਬਾਲਾਜੀ ਨੂੰ ਕਰੋੜਾਂ ਰੁਪਏ ਦੇ ਗਹਿਣੇ ਕੀਤੇ ਦਾਨ