ਮੁੰਬਈ: ਸੂਬਾ ਸਰਕਾਰ ਨੇ ਮਹਾਰਾਸ਼ਟਰ ਦੇ ਸਾਰੇ ਧਾਰਮਿਕ ਸਥਾਨ ਵੀਰਵਾਰ ਤੋਂ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। 7 ਅਕਤੂਬਰ ਤੋਂ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸਿੱਖ ਸ਼ਰਧਾਲੂਆਂ ਲਈ ਮਹੱਤਵਪੂਰਨ ਸੱਚਖੰਡ ਗੁਰਦੁਆਰੇ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਗੁਰਦੁਆਰਾ ਖੋਲ੍ਹਣ ਤੋਂ ਪਹਿਲਾਂ ਦੀ ਤਿਆਰੀਆਂ ਕਰ ਲਈਆਂ ਗਈਆਂ ਹਨ।
ਨਾਂਦੇੜ ਦੇ ਜ਼ਿਲ੍ਹਾ ਕਲੈਕਟਰ ਡਾ. ਵਿਪਿਨ ਇਟਾਂਕਰ ਨੇ ਨਾਂਦੇੜ ਜ਼ਿਲ੍ਹੇ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਹਨ। ਕੋਵਿਡ -19 ਦਿਸ਼ਾ ਨਿਰਦੇਸ਼ਾਂ ਜਿਵੇਂ ਸਮਾਜਿਕ ਦੂਰੀਆਂ, ਮਾਸਕ ਪਹਿਨਣਾ, ਸੈਨੀਟਾਈਜ਼ਰ ਦੀ ਵਰਤੋਂ ਆਦਿ ਦੀ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਵੀਰਵਾਰ ਤੋਂ ਮੰਦਰਾਂ, ਮਸਜਿਦਾਂ, ਚਰਚਾਂ, ਮੱਠਾਂ, ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ।
ਸਰਕਾਰ ਦੇ ਨਿਯਮਾਂ ਦਾ ਪਾਲਣਾ ਕੀਤੀ ਜਾਵੇ- ਵਾਧਵਾ
ਈਟੀਵੀ ਭਾਰਤ ਨੂੰ ਗੁਰਦੁਆਰਾ ਬੋਰਡ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਵਧਵਾ ਨੇ ਦੱਸਿਆ ਕਿ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸ਼ਰਧਾਲੂਆਂ ਨੂੰ ਵੀਰਵਾਰ ਤੋਂ ਸੱਚਖੰਡ ਗੁਰਦੁਆਰੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪ੍ਰਸ਼ਾਸਨ ਦੁਆਰਾ ਤੈਅ ਕੀਤੇ ਗਏ ਨਿਯਮਾਂ ਦੇ ਮੁਤਾਬਿਕ ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜਰ ਦਾ ਪਾਲਣਾ ਕਰਨਾ ਹੋਵੇਗਾ।