ਪੰਜਾਬ

punjab

ETV Bharat / bharat

ਮੁੰਬਈ ਪੁਲਿਸ ਨੂੰ ਮਿਲਿਆ ਪੀਐਮ ਮੋਦੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਆਡੀਓ - ਦਾਊਦ ਦੇ ਗੁਰਗਿਆਂ ਨੇ ਦਿੱਤੀ ਧਮਕੀ

ਮੁੰਬਈ ਪੁਲਿਸ ਨੇ ਕਿਹਾ ਹੈ ਕਿ ਦਾਊਦ ਦੇ ਗੁਰਗਿਆਂ ਤੋਂ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

Narendra Modi death threats
ਪੀਐਮ ਮੋਦੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਆਡੀਓ

By

Published : Nov 22, 2022, 1:39 PM IST

ਮੁੰਬਈ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਾਊਦ ਦੇ ਗੁਰਗਿਆਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਅੰਡਰਵਰਲਡ ਡਾਨ ਦਾਊਦ ਦੇ ਗੁਰਗੇ ਪ੍ਰਧਾਨ ਮੰਤਰੀ ਮੋਦੀ ਦੀ ਹੱਤਿਆ ਦੀ ਸਾਜਿਸ਼ ਰਚ ਰਹੇ ਹਨ। ਟ੍ਰੈਫਿਕ ਪੁਲਿਸ ਦੇ ਨੰਬਰ ਉੱਤੇ ਇਕ ਆਡੀਓ ਸੰਦੇਸ਼ ਆਇਆ ਹੈ, ਜਿਸ ਵਿੱਚ ਇਹ ਸੰਦੇਸ਼ ਮਿਲਿਆ ਹੈ। ਜਿਸ ਤੋਂ ਬਾਅਦ ਮੁੰਬਈ ਪੁਲਿਸ ਅਲਰਟ ਹੋ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਮੁੰਬਈ ਸਥਿਤ ਐਨਆਈਏ ਸ਼ਾਖਾ ਵਿੱਚ ਇਸ ਸਬੰਧ ਵਿੱਚ ਇੱਕ ਮੇਲ ਪ੍ਰਾਪਤ ਹੋਇਆ ਸੀ। ਪਤਾ ਲੱਗਾ ਹੈ ਕਿ ਡਾਕ ਭੇਜਣ ਵਾਲੇ ਕੋਲ 20 ਕਿਲੋ ਆਰਡੀਐਕਸ ਤਿਆਰ ਸੀ ਅਤੇ ਉਹ 20 ਲੱਖ ਲੋਕਾਂ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ। ਇਹ ਮੇਲ ਅਪ੍ਰੈਲ ਦੇ ਮਹੀਨੇ ਵਿੱਚ ਮੁੰਬਈ ਦੇ ਦਫ਼ਤਰ ਨੂੰ ਮਿਲਿਆ ਸੀ।

ਮੁੰਬਈ ਪੁਲਿਸ ਪਿਛਲੇ ਕੁਝ ਮਹੀਨਿਆਂ ਤੋਂ ਧਮਕੀ ਭਰੇ ਕਾਲ ਅਤੇ ਮੈਸੇਜ ਮਿਲਣ ਤੋਂ ਬਾਅਦ ਚੌਕਸ ਹੋ ਗਈ ਹੈ। ਕੁਝ ਮਹੀਨੇ ਪਹਿਲਾਂ ਮੁੰਬਈ ਪੁਲਿਸ ਦੇ ਟ੍ਰੈਫਿਕ ਵਿਭਾਗ ਨੂੰ ਪਾਕਿਸਤਾਨ ਤੋਂ ਅੱਤਵਾਦੀ ਹਮਲੇ ਦਾ ਸੁਨੇਹਾ ਮਿਲਿਆ ਸੀ। ਇਸ ਤੋਂ ਬਾਅਦ ਪੱਛਮੀ ਉਪਨਗਰ ਵਿੱਚ ਇੱਕ ਹੋਟਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

ਇਹ ਵੀ ਪੜੋ:ਸ਼ਰਧਾ ਕਤਲ ਕਾਂਡ: ਸਾਕੇਤ ਅਦਾਲਤ ਨੇ ਆਫਤਾਬ ਅਮੀਨ ਦਾ 4 ਦਿਨ ਹੋਰ ਵਧਾਇਆ ਪੁਲਿਸ ਰਿਮਾਂਡ

ABOUT THE AUTHOR

...view details