ਪੰਜਾਬ

punjab

ETV Bharat / bharat

ਨਰਿੰਦਰ ਮੋਦੀ ਨੇ ਕਿਸਾਨਾਂ ਦੇ ਖਾਤਿਆਂ 'ਚ 19,500 ਕਰੋੜ ਰੁਪਏ ਕੀਤੇ ਟ੍ਰਾਂਸਫਰ - ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੀਐਮ-ਕਿਸਾਨ ਯੋਜਨਾ ਦੀ 9 ਵੀਂ ਕਿਸ਼ਤ ਜਾਰੀ ਕੀਤੀ। ਇੱਕ ਕਲਿਕ ਰਾਹੀਂ 9.75 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ 19,509 ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ ਗਈ।

ਨਰਿੰਦਰ ਮੋਦੀ ਨੇ ਕਿਸਾਨਾਂ ਦੇ ਖਾਤਿਆਂ 'ਚ 19,500 ਕਰੋੜ ਰੁਪਏ ਕੀਤੇ ਟ੍ਰਾਂਸਫਰ
ਨਰਿੰਦਰ ਮੋਦੀ ਨੇ ਕਿਸਾਨਾਂ ਦੇ ਖਾਤਿਆਂ 'ਚ 19,500 ਕਰੋੜ ਰੁਪਏ ਕੀਤੇ ਟ੍ਰਾਂਸਫਰ

By

Published : Aug 9, 2021, 2:37 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਸਕੀਮ ਦੀ 9 ਵੀਂ ਕਿਸ਼ਤ ਜਾਰੀ ਕੀਤੀ। ਵੀਡੀਓ ਕਾਨਫ਼ਰੰਸ ਦੁਆਰਾ ਆਯੋਜਿਤ ਪ੍ਰੋਗਰਾਮ ਵਿੱਚ 9.75 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ 19,509 ਕਰੋੜ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ, ਸ਼ੋਭਾ ਕਰੰਦਲਾਜੇ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਲਗਾਤਾਰ ਯਤਨਸ਼ੀਲ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਇਸ ਦਿਸ਼ਾ ਵਿੱਚ ਸਫਲ ਅਤੇ ਸਾਰਥਕ ਸਿੱਧ ਹੋਈ ਹੈ।

ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਕਿਸਾਨ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ।

ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਪ੍ਰਤੀ ਸਾਲ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਅਤੇ ਇਹ ਵਿੱਤੀ ਲਾਭ ਹਰ ਚਾਰ ਮਹੀਨਿਆਂ ਵਿੱਚ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਹੈ। ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਰਾਸ਼ੀ ਟ੍ਰਾਂਸਫਰ ਕੀਤੀ ਜਾਂਦੀ ਹੈ।

ਇਸ ਯੋਜਨਾ ਦੇ ਤਹਿਤ ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੋਮਵਾਰ ਤੋਂ ਪਹਿਲਾਂ 1.38 ਲੱਖ ਕਰੋੜ ਰੁਪਏ ਤੋਂ ਵੱਧ ਦੀ ਸਨਮਾਨ ਰਾਸ਼ੀ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ:- ਜੰਡਿਆਲਾ ਗੁਰੂ ਕਣਕ ਭੰਡਾਰ ਕਾਂਡ: ਭਰਤ ਭੂਸ਼ਣ ਆਸ਼ੂ ਨੇ 2 ਅਧਿਕਾਰੀ ਕੀਤੇ ਮੁਅੱਤਲ

ABOUT THE AUTHOR

...view details