ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ 117 ਵੀਂ ਜਯੰਤੀ 'ਤੇ ਵਿਜੇ ਘਾਟ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ, ਦੇਸ਼ ਕਰ ਰਿਹੈ ਨਮਨ
10:05 October 02
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਕੀਤਾ ਨਮਨ
10:01 October 02
ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਜਘਾਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਵਿਜੇ ਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ
08:25 October 02
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਿਤਾ ਨੂੰ ਦਿੱਤੀ ਸ਼ਰਧਾਂਜਲੀ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗਾਂਧੀ ਜਯੰਤੀ ਦੇ ਮੌਕੇ 'ਤੇ ਰਾਜ ਘਾਟ' ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।
08:25 October 02
ਉਪ ਰਾਸ਼ਟਰਪਤੀ ਨੇ ਰਾਸ਼ਟਰਪਿਤਾ ਨੂੰ ਦਿੱਤੀ ਸ਼ਰਧਾਂਜਲੀ
ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਦਿੱਲੀ ਦੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਬੇਟੇ ਅਨਿਲ ਸ਼ਾਸਤਰੀ ਨੇ ਵਿਜੇ ਘਾਟ ਵਿਖੇ ਉਨ੍ਹਾਂ ਦੇ ਜਨਮ ਦਿਵਸ 'ਤੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ।
07:55 October 02
ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ
ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ।
07:51 October 02
ਨਰਿੰਦਰ ਮੋਦੀ ਨੇ ਵਿਜੈ ਘਾਟ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਦੀ ਜਯੰਤੀ ਮੌਕੇ ਵਿਜੈ ਘਾਟ ਜਾ ਕੇ ਸ਼ਰਧਾਂਜਲੀ ਭੇਟ ਕੀਤੀ।
07:46 October 02
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਵਿਖੇ ਸ਼ਰਧਾ ਸੁਮਨ ਕੀਤੇ ਭੇਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧਿ ਰਾਜਘਾਟ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਲੋਕ ਸਭਾ ਸਪੀਕਰ ਓਮ ਬਿੜਲਾ ਨੇ ਰਾਸ਼ਟਰਪਿਤਾ ਦੀ ਸਮਾਧ ਜਾ ਕੇ ਨਮਨ ਕੀਤਾ
07:40 October 02
ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਸ਼ਾਂਤੀ ਦੀ ਅਪੀਲ ਦੁਹਰਾਈ
ਗਾਂਧੀ ਜਯੰਤੀ ਤੇ ਕੌਮਾਂਤਰੀ ਅਹਿੰਸਾ ਦਿਵਸ ਮੌਕੇ ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਟਵੀਟ ਕਰ ਸ਼ਾਂਤੀ ਦੀ ਆਪਣੀ ਅਪੀਲ ਨੂੰ ਦੁਹਰਾਇਆ।
07:36 October 02
ਸੋਨੀਆ ਗਾਂਧੀ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।
07:36 October 02
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਰਾਹੀਂ ਦੋਵੇਂ ਆਗੂਆਂ ਨੂੰ ਦਿੱਤੀ ਸ਼ਰਧਾਂਜਲੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਮੈਂ ਗਾਂਧੀ ਜਯੰਤੀ ਮੌਕੇ ਬਾਪੂ ਨੂੰ ਨਮਨ ਕਰਦਾ ਹਾਂ, ਉਨ੍ਹਾਂ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਦਿੰਦਿਆਂ ਲਿਖਿਆ ਕਿ ਉਨ੍ਹਾਂ ਦੇਸ਼ ਦੇ ਕਿਸਾਨਾਂ ਤੇ ਜਵਾਨਾਂ ਨੂੰ ਪੂਰਾ ਮਾਨ ਦਿੱਤਾ, ਉਨ੍ਹਾਂ ਨੂੰ ਨਮਨ।
07:00 October 02
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੋਵੇਂ ਆਗੂਆਂ ਨੂੰ ਕੀਤਾ ਯਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਜਨਮਦਿਨ ਮੌਕੇ ਯਾਦ ਕਰਦਿਆਂ ਟਵੀਟ ਕੀਤਾ।
ਪ੍ਰਧਾਨ ਮੰਤਰੀ ਨੇ ਲਿਖਿਆ:
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਸਤਿਕਾਰਯੋਗ ਬਾਪੂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਫ਼ਰਜ਼ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿਣਗੇ।
ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ। ਕਦਰਾਂ -ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਤ ਉਨ੍ਹਾਂ ਦਾ ਜੀਵਨ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਰਹੇਗਾ।
06:51 October 02
ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ, ਦੇਸ਼ ਕਰ ਰਿਹੈ ਨਮਨ
ਚੰਡੀਗੜ੍ਹ: 2 ਅਕਤੂਬਰ ਦੇ ਦਿਨ ਦਾ ਭਾਰਤ ਦੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਇਹ ਦਿਨ ਦੇਸ਼ ਦੀਆਂ ਦੋ ਮਹਾਨ ਸ਼ਖਸੀਅਤਾਂ ਦੇ ਜਨਮ ਦਿਨ ਵਜੋਂ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਹੋਇਆ ਸੀ। ਉਨ੍ਹਾਂ ਦੀਆਂ ਕਾਰਵਾਈਆਂ ਅਤੇ ਵਿਚਾਰਾਂ ਨੇ ਦੇਸ਼ ਦੀ ਆਜ਼ਾਦੀ ਅਤੇ ਬਾਅਦ ਵਿੱਚ ਸੁਤੰਤਰ ਭਾਰਤ ਨੂੰ ਰੂਪ ਦੇਣ ਵਿੱਚ ਵੱਡੀ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਜਨਮ 2 ਅਕਤੂਬਰ 1904 ਨੂੰ ਹੋਇਆ ਸੀ। ਲੋਕ ਉਨ੍ਹਾਂ ਦੀ ਸਾਦਗੀ ਅਤੇ ਨਿਮਰਤਾ ਦੇ ਕਾਇਲ ਸਨ। ਉਨ੍ਹਾਂ ਨੇ 1965 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਦਿੱਤਾ ਸੀ।
ਬਾਪੂ ਆਪਣੀ ਅਹਿੰਸਕ ਲਹਿਰ ਲਈ ਦੁਨੀਆ ਵਿੱਚ ਜਾਣੇ ਜਾਂਦੇ ਹਨ, ਜਿਨ੍ਹਾਂ ਦੇ ਜਨਮ ਦਿਨ ਅਸੀਂ ਇਸ ਦਿਨ ਮਨਾਉਂਦੇ ਹਾਂ ਉਨ੍ਹਾਂ ਨੇ ਅਹਿੰਸਾ ਦੇ ਸੰਕਲਪ ਨੂੰ ਅੱਗੇ ਲਿਆਉਣ ਵਿੱਚ ਸਹਾਇਤਾ ਕੀਤੀ। ਉਨ੍ਹਾਂ ਦੇ ਪ੍ਰਯੋਗ ਦੀ ਸਮਾਜਕ ਪ੍ਰਤੀਕ੍ਰਿਆ ਦੇ ਇਸ ਰੂਪ ਦਾ ਵਿਸ਼ਵ ਭਰ ਵਿੱਚ ਬਹੁਤ ਪ੍ਰਭਾਵ ਪਿਆ।